ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਮਨਸੁਖ ਮੰਡਵੀਆ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਮਨਸੁਖ ਮੰਡਵੀਆ ਨੂੰ ਆਉਣ ਵਾਲੇ ਸੀਜ਼ਨ ਲਈ ਯੂਰੀਆ ਦੀ ਮੰਗ ਪੂਰੀ ਕਰਨ ਦੀ ਅਪੀਲ ਕੀਤੀ। ਨਾਭਾ ਨੇ ਮਨਸੁਖ ਮੰਡਵੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਡੇ ਲਈ 15 ਦਸੰਬਰ ਤੱਕ ਬਹੁਤ ਹੀ ਕੀਮਤੀ ਸਮਾਂ ਹੈ ਕਿਉਂਕਿ ਇਸ ਸਮੇਂ ਸਾਡੀ ਕਣਕ ਦੀ ਬਜਾਈ ਸ਼ੁਰੂ ਹੋ ਜਾਵੇਗੀ
ਉਨ੍ਹਾਂ ਕਿਹਾ ਕਿ ਸਾਡੀ ਤੁਹਾਡੇ ਕੋਲ 1.4 ਮਿਲੀਅਨ ਮੀਟ੍ਰਿਕ ਟਨ ਯੂਰੀਆ ਦੀ ਮੰਗ ਆਈ ਸੀ, ਜਿਸ ਵਿੱਚੋਂ 6.10 ਲੱਖ ਮੀਟ੍ਰਿਕ ਟਨ ਯੂਰੀਆ ਦੀ ਮਨਜ਼ੂਰੀ ਮਿਲ ਗਈ ਹੈ। ਨਾਭਾ ਨੇ ਕਿਹਾ ਕਿ ਬਾਕੀ ਬਚੀ 5 ਲੱਖ ਮੀਟ੍ਰਿਕ ਟਨ ਯੂਰੀਆ ਵੀ ਸਾਨੂੰ ਉਪਲਬਧ ਕਰਵਾਈ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸਾਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਇਸ ਦੇ ਨਾਲ ਹੀ ਭਾਰਤ ਸਰਕਾਰ ਨੇ 15 ਦਸੰਬਰ ਤੱਕ ਪੂਰੀ ਮੰਗ ਪ੍ਰਾਪਤ ਕਰਨ ਦਾ ਭਰੋਸਾ ਦਿੱਤਾ ਹੈ।