ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਸੀਐਮ ਯੋਗੀ ਨੇ ਕਿਹਾ ਕਿ ਮੈਂ ਇਸ ਫੈਸਲੇ ਦਾ ਸਵਾਗਤ ਕਰਦਾ ਹਾਂ। ਉਨ੍ਹਾਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਦੋਲਨ ਕਰ ਰਹੀਆਂ ਹਨ ਅਤੇ ਪੀਐਮ ਮੋਦੀ ਨੇ ਕਾਨੂੰਨ ਵਾਪਸ ਲੈ ਕੇ ਇਤਿਹਾਸਕ ਕੰਮ ਕੀਤਾ ਹੈ, ਮੈਂ ਉਨ੍ਹਾਂ ਦੇ ਇਸ ਕਦਮ ਦਾ ਸਵਾਗਤ ਕਰਦਾ ਹਾਂ।
ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਇਸ ਤਰ੍ਹਾਂ ਕਾਨੂੰਨ ਅਹਿਮ ਭੂਮਿਕਾ ਨਿਭਾ ਸਕਦਾ ਹੈ ਪਰ ਇਸ ਦੇ ਬਾਵਜੂਦ ਕਿਸਾਨ ਇਸ ਦੇ ਖਿਲਾਫ ਆ ਗਏ ਪਰ ਫਿਰ ਵੀ ਸਰਕਾਰ ਨੇ ਸੰਵਾਦ ਰਚਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਵੀ ਹੋ ਸਕਦਾ ਹੈ ਕਿ ਸਾਡੇ ਪੱਧਰ ‘ਤੇ ਕੋਈ ਕਮੀ ਰਹਿ ਗਈ ਹੋਵੇ ਕਿ ਅਸੀਂ ਉਨ੍ਹਾਂ ਲੋਕਾਂ ਨੂੰ ਆਪਣੀ ਗੱਲ ਸਮਝਾਉਣ ‘ਚ ਨਾਕਾਮ ਰਹੇ, ਜਿਸ ਕਾਰਨ ਕਿਸਾਨਾਂ ਨੂੰ ਅੰਦੋਲਨ ਦਾ ਰਾਹ ਅਖਤਿਆਰ ਕਰਨਾ ਪਿਆ।