ਗਊ ਵੰਸ਼ ਦਾ ਕਤਲੇਆਮ ਕਰਨ ਵਾਲੇ ਅਪਰਾਧੀ ਨਹੀਂ ਬਖਸ਼ੇ ਜਾਣਗੇ: ਕੁਲਤਾਰ ਸਿੰਘ ਸੰਧਵਾਂ

0
114

ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ‘ਚ 20 ਗਾਵਾਂ ਦੀ ਹੱਤਿਆ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਲੋਕ ਅਤੇ ਸਾਰੇ ਨੇਤਾ ਇਸ ਦੀ ਨਿੰਦਾ ਕਰ ਰਹੇ ਹਨ ਅਤੇ ਮਾਮਲੇ ਦੀ ਜਾਂਚ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਹੁਣ ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ‘ਆਪ’ ਆਗੂ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰਕੇ ਕਿਹਾ ਹੈ ਕਿ ਅਜਿਹਾ ਕਤਲੇਆਮ ਕਰਨ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਗਊ ਵੰਸ਼ ਦੀ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਕਾਨੂੰਨ ਅਤੇ ਭਾਈਚਾਰਕ ਸਾਂਝ ਨੂੰ ਵਿਗਾੜਨ ਵਾਲੇ ਮਨੁੱਖਤਾ ਦੇ ਦੁਸ਼ਮਣ ਹਨ ਅਤੇ ਅਜਿਹੇ ਲੋਕਾਂ ਦਾ ਸਾਥ ਦੇਣ ਵਾਲੇ ਵੀ ਬਰਾਬਰ ਦੇ ਦੋਸ਼ੀ ਹਨ। ਕਿਸੇ ਨੂੰ ਵੀ ਅਜਿਹੀ ਘਿਨੌਣੀ ਹਰਕਤ ਕਰਕੇ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਦੱਸ ਦਈਏ ਕਿ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ‘ਚ 20 ਗਾਵਾਂ ਦੀਆਂ ਲਾਸ਼ਾਂ ਮਿਲੀਆਂ ਸਨ। ਇਨ੍ਹਾਂ ਸਾਰੀਆਂ ਗਾਵਾਂ ਦੇ ਧੜ ਅਤੇ ਸਿਰ ਵੱਖ-ਵੱਖ ਸਨ। ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਇਸ ਘਟਨਾ ਦੀ ਨਿੰਦਾ ਕਰਦੇ ਹੋਏ ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਡੀਜੀਪੀ ਨੂੰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਹਨ।

 

LEAVE A REPLY

Please enter your comment!
Please enter your name here