ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦੇ ਗਵਰਨਰ ਬਨਵਾਰੀਲਾਲ ਪੁਰੋਹਿਤ ਨਾਲ ਰਾਜਭਵਨ ਵਿੱਚ ਮੁਲਾਕਾਤ ਕੀਤੀ। ਮੁੱਖਮੰਤਰੀ ਚੰਨੀ ਨੇ ਗਵਰਨਰ ਬਨਵਾਰੀਲਾਲ ਪੁਰੋਹਿਤ ਨੂੰ ਨਵੇਂ ਕੈਬਨਿਟ ਮੰਤਰੀਆਂ ਦੀ ਲਿਸਟ ਸੌਂਪ ਦਿੱਤੀ ਹੈ। ਉਨ੍ਹਾਂ ਦੇ ਨਾਲ ਡਿਪਟੀ ਸੀਐੱਮ ਸੁਖਜਿੰਦਰ ਰੰਧਾਵਾ ਅਤੇ ਓ ਪੀ ਸੋਨੀ ਵੀ ਮੌਜੂਦ ਰਹੇ। ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁਲਾਕਾਤ ਤੋਂ ਬਾਅਦ ਰਾਜਪਾਲ ਨਾਲ ਬਾਹਰ ਨਿਕਲਕੇ ਦੱਸਿਆ ਕਿ ਉਨ੍ਹਾਂ ਨੇ ਗਵਰਨਰ ਨਾਲ ਕੈਬਨਿਟ ਵਿਸਥਾਰ ‘ਤੇ ਚਰਚਾ ਕੀਤੀ ਹੈ। ਇਸ ਦੇ ਨਾਲ ਹੀ ਨਵੇਂ ਕੈਬਨਿਟ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਭਲਕੇ ਸ਼ਾਮ 4.30 ਵਜੇ ਹੋਵੇਗਾ।