ਪੰਜਾਬ ਦੇ ਮਸ਼ਹੂਰ ਪੰਜਾਬੀ ਇੰਡਸਟਰੀ ਦੇ ਗਾਇਕ ਅਤੇ ਅਦਾਕਾਰ ਮਲਕੀਤ ਸਿੰਘ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਹੈ, ਜਿਸ ਦੀ ਜਾਣਕਾਰੀ ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਦਿੱਤੀ।
ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸੇ ਵੱਲੋਂ ਮੇਰੇ ਇੰਸਟਾਗ੍ਰਾਮ ਅਤੇ ਫੇਸਬੁੱਕ ਸੋਸ਼ਲ ਮੀਡੀਆ ਅਕਾਊਂਟਸ ਹੈਕ ਕਰ ਲਏ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇ ਮੇਰੀ ਇੰਸਟਾਗ੍ਰਾਮ ਅਤੇ ਫੇਸਬੁੱਕ ਤੋਂ ਕੋਈ ਪੋਸਟ ਪੈਂਦੀ ਹੈ ਤਾਂ ਕ੍ਰਿਰਪਾ ਕਰਕੇ ਉਸ ਨੂੰ ਸ਼ੇਅਰ ਜਾਂ ਲਾਈਕ ਨਾ ਕੀਤਾ ਜਾਵੇ ਅਤੇ ਨਾ ਹੀ ਕੋਈ ਉਸ ’ਤੇ ਰਿਪਲਾਈ ਕੀਤਾ ਜਾਵੇ ਕਿਉਂਕਿ ਇਹ ਮੇਰੇ ਵੱਲੋਂ ਕੀਤੀ ਪੋਸਟ ਨਹੀਂ ਹੋਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਅੱਗੇ ਕਿਹਾ ਕਿ ਅੱਜਕਲ ਅਜਿਹੇ ਕ੍ਰਾਈਮ ਬਹੁਤ ਦੇਖਣ ਨੂੰ ਮਿਲ ਰਹੇ ਹਨ। ਅਸੀਂ ਇਸ ਦੀ ਰਿਪੋਰਟ ਸਾਈਬਰ ਕ੍ਰਾਈਮ ਬ੍ਰਾਂਚ ਨੂੰ ਵੀ ਦੇ ਦਿੱਤੀ ਹੈ ਅਤੇ ਉਮੀਦ ਹੈ ਕਿ ਜਲਦ ਹੀ ਇਸ ਦਾ ਹੱਲ ਲੱਭ ਲਿਆ ਜਾਵੇਗਾ ਤੇ ਦੁਬਾਰਾ ਪ੍ਰਸ਼ੰਸਕਾਂ ਨੂੰ ਲਾਈਵ ਹੋ ਕੇ ਸੁਨੇਹਾ ਦੇ ਦਿੱਤਾ ਜਾਵੇਗਾ।