ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਨੇ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨਾਲ ਮੁਲਾਕਾਤ ਕੀਤੀ ਹੈ। ਇਸ ਸਬੰਧੀ ਸੰਨੀ ਦਿਓਲ ਨੇ ਫੇਸਬੁਕ ਸਫੇ ਉਤੇ ਕੁਝ ਤਸਵੀਰਾਂ ਸਾਂਝੀ ਕੀਤੀਆਂ ਹਨ।
ਇਸਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਹੈ- ‘ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਜੀ ਦੇ ਨਾਲ AIIMS ਜਾਂ PGI ਦੇ ਸੈਟੇਲਾਈਟ ਕੇਂਦਰ ਸਥਾਪਿਤ ਕਰਨ ਦੇ ਮੁੱਦੇ ਨੂੰ ਲੈ ਕੇ ਹੋਈ ਸਫ਼ਲ ਮੀਟਿੰਗ।” ਇਸ ਨੂੰ ਲੈ ਕੇ ਜਲਦ ਹੀ ਲੋਕ ਸਭਾ ਦੇ ਇਲਾਕਾ ਨਿਵਾਸੀਆਂ ਨੂੰ ਮਿਲੇਗਾ ਵੱਡਾ ਤੋਹਫ਼ਾ”
ਮੈਂ ਆਪਣੇ ਲੋਕ ਸਭਾ ਦੇ ਇਲਾਕਾ ਨਿਵਾਸੀਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਅੱਜ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਜੀ ਦੇ ਨਾਲ ਸਿਹਤ ਸੱਮਸਿਆਵਾਂ ਨੂੰ ਲੈ ਕੇ ਇਕ ਬੈਠਕ ਹੋਈ। ਜਿਸ ਵਿੱਚ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੂੰ ਲੋਕਾਂ ਨੂੰ ਆ ਰਹੀਆਂ ਸਿਹਤ ਸਮਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਹੋਇਆ ਦੱਸਿਆ ਕਿ ਸਰਹੱਦੀ ਖੇਤਰ ਹੋਣ ਕਰਕੇ ਲੋਕਾਂ ਨੂੰ ਆਪਣੇ ਇਲਾਜ ਲਈ ਬਹੁਤ ਦੂਰ ਦੂਰ ਜਾਣਾ ਪੈਂਦਾ ਹੈ ਅਤੇ ਉਨ੍ਹਾਂ ਤੋਂ ਮੰਗ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਨੂੰ ਦੇਖਦਿਆਂ ਹੋਇਆਂ ਮੇਰੇ ਇਲਾਕੇ ਵਿਚ AIIMS ਜਾਂ PGI ਦੇ ਸੈਟੇਲਾਈਟ ਕੇਂਦਰ ਸਥਾਪਿਤ ਕੀਤਾ ਜਾਵੇ।
ਜਿਸ ਨੂੰ ਲੈ ਕੇ ਕੇਂਦਰੀ ਮੰਤਰੀ ਜੀ ਵਲੋਂ ਸਕਾਰਾਤਮਕ ਜਵਾਬ ਦਿੱਤਾ ਗਿਆ ਹੈ ਅਤੇ ਉਨ੍ਹਾਂ ਵੱਲੋ ਇਸ ਨੂੰ ਪ੍ਰਮੁੱਖਤਾ ਦਿੰਦਿਆਂ ਹੋਇਆ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਪ੍ਰਮਾਤਮਾ ਦੀ ਕਿਰਪਾ ਨਾਲ ਜਲਦ ਹੀ ਇਹ ਤੋਹਫ਼ਾ ਮੈਂ ਆਪਣੇ ਇਲਾਕਾ ਵਾਸੀਆਂ ਨਾਲ ਸਾਂਝਾ ਕਰਾਂਗਾ।”