ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

0
84

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗੁਰਦੁਆਰਾ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਲਿਆ। ਇਸ ਮੌਕੇ ਭਾਈ ਹਰਮਿੱਤਰ ਸਿੰਘ ਨੇ ਸੰਗਤ ਨਾਲ ਸ਼ਹੀਦ ਭਾਈ ਮਨੀ ਸਿੰਘ ਦਾ ਜੀਵਨ ਇਤਿਹਾਸ ਸਾਂਝਾ ਕਰਦਿਆਂ ਕਿਹਾ ਕਿ ਸ਼ਹੀਦ ਭਾਈ ਮਨੀ ਸਿੰਘ ਸਿੱਖ ਕੌਮ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਜੀ ਨੇ ਸਿੱਖੀ ਦੀ ਚੜ੍ਹਦੀ ਕਲਾ ਲਈ ਸ਼ਹਾਦਤ ਦੇਣੀ ਤਾਂ ਪ੍ਰਵਾਨ ਕੀਤੀ, ਪਰੰਤੂ ਦੁਸ਼ਮਣ ਦੀ ਈਨ ਨਾ ਮੰਨੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਸ਼ਹੀਦ ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਨੂੰ ਪ੍ਰਨਾਮ ਕਰਦਿਆਂ ਸੰਗਤ ਨੂੰ ਪ੍ਰੇਰਣਾ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸ਼ਹੀਦ ਭਾਈ ਮਨੀ ਸਿੰਘ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਉਣ ਅਤੇ ਬਾਣੀ ਅਤੇ ਬਾਣੇ ਦੇ ਧਾਰਨੀ ਬਨਾਉਣ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਨਿਰਵੈਲ ਸਿੰਘ, ਸ. ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਨਰਿੰਦਰ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ ਅਤੇ ਸੰਗਤਾਂ ਮੌਜੂਦ ਸਨ।

LEAVE A REPLY

Please enter your comment!
Please enter your name here