ਗੁੜ ‘ਚ ਬਹੁਤ ਸਾਰੇ ਪੋਸ਼ਕ ਤੱਤ ਹੁੰਦੇ ਹਨ।ਗੁੜ ਖਾਣ ਨਾਲ ਜਿੱਥੇ ਸਰੀਰ ਨੂੰ ਬਹੁਤ ਸਾਰੇ ਲਾਭ ਮਿਲਦੇ ਹਨ। ਉੱਥੇ ਹੀ ਇਸਦਾ ਵਧੇਰੇ ਸੇਵਨ ਸਿਹਤ ਲਈ ਨੁਕਸਾਨਦਾਇਕ ਹੋ ਸਕਦਾ ਹੈ। ਆਓ ਜਾਣਦੇ ਹਾਂ ਕਿ ਗੁੜ ਦਾ ਵਧੇਰੇ ਸੇਵਨ ਕਰਨ ਨਾਲ ਸਿਹਤ ‘ਤੇ ਕੀ ਪ੍ਰਭਾਵ ਪੈਂਦਾ ਹੈ।
ਗੁੜ ਦੀ ਜ਼ਿਆਦਾ ਖਪਤ ਨਾਲ ਭਾਰ ’ਚ ਵਾਧਾ ਹੋ ਸਕਦਾ ਹੈ। ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਗੁੜ ਦਾ ਸੇਵਨ ਕਰਨ ਨਾਲ ਤੁਹਾਡਾ ਟੀਚਾ ਅਧੂਰਾ ਰਹਿ ਸਕਦਾ ਹੈ। ਅਸਲ ਵਿੱਚ, ਗੁੜ ਵਿੱਚ ਕਾਰਬਸ ਅਤੇ ਚੀਨੀ ਹੁੰਦੀ ਹੈ ਜੋ ਭਾਰ ਵਧਾਉਣ ਦਾ ਕਾਰਨ ਬਣ ਸਕਦੀ ਹੈ।
ਗੁੜ ਦਾ ਸੇਵਨ ਬਹੁਤ ਜ਼ਿਆਦਾ ਕਰਨ ਨਾਲ ਸਿਹਤ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਸ ਲਈ ਗੁੜ ਦੀ ਜ਼ਿਆਦਾ ਵਰਤੋਂ ਨਹੀਂ ਕਰਨੀ ਚਾਹੀਦੀ ਕਿਉਂਕਿ ਇਸ ਦੀ ਬਹੁਤ ਜ਼ਿਆਦਾ ਖਪਤ ਨੱਕ ਵਿੱਚੋਂ ਖੂਨ ਵਗਣ ਦਾ ਕਾਰਨ ਬਣ ਸਕਦੀ ਹੈ। ਗੁੜ ਦੀ ਤਾਸੀਰ ਗਰਮ ਹੈ ਜਿਸ ਨਾਲ ਤੁਹਾਡੇ ਲਈ ਨੱਕ ਦੀ ਨਕਸੀਰ ਫੁੱਟਣ ਦੀ ਸਮੱਸਿਆ ਹੋ ਸਕਦੀ ਹੈ।
ਗੁੜ ਦੀ ਜ਼ਿਆਦਾ ਖਪਤ ਨਾਲ ਬਲੱਡ ਸ਼ੂਗਰ ਵਿੱਚ ਵੀ ਵਾਧਾ ਹੋ ਸਕਦਾ ਹੈ। ਗੁੜ ਵਿੱਚ ਸੁਕਰੋਜ਼ ਹੁੰਦਾ ਹੈ, ਜਿਸ ਨਾਲ ਬਲੱਡ ਸ਼ੂਗਰ ਦੇ ਪੱਧਰ ਵਿੱਚ ਵਾਧਾ ਹੁੰਦਾ ਹੈ। ਇਹ ਡਾਇਬਿਟੀਜ਼ ਵਾਲੇ ਲੋਕਾਂ ਲਈ ਹੋਰ ਵੀ ਨੁਕਸਾਨਦੇਹ ਹੋ ਸਕਦਾ ਹੈ।
ਗੁੜ ਦੀ ਜ਼ਿਆਦਾ ਖਪਤ ਪਾਚਨ ਸੰਬੰਧੀ ਸਮੱਸਿਆਵਾਂ ਦਾ ਕਾਰਨ ਵੀ ਬਣ ਸਕਦੀ ਹੈ। ਦਰਅਸਲ ਗੁੜ ‘ਚ ਬਹੁਤ ਸਾਰਾ ਫਾਈਬਰ ਹੁੰਦਾ ਹੈ। ਇਸ ਦੀ ਜ਼ਿਆਦਾ ਖਪਤ ਦਸਤ ਅਤੇ ਪੇਟ ਦੀ ਪਰੇਸ਼ਾਨੀ ਦਾ ਕਾਰਨ ਬਣ ਸਕਦੀ ਹੈ। ਥਕਾਵਟ, ਸਿਰ ਦਰਦ ਅਤੇ ਘਬਰਾਹਟ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਗੁੜ ਦੇ ਬਹੁਤ ਜ਼ਿਆਦਾ ਸੇਵਨ ਕਰਕੇ ਸੋਜ਼ ਵੀ ਹੋ ਸਕਦੀ ਹੈ। ਦਰਅਸਲ, ਗੁੜ ਵਿੱਚ ਚੀਨੀ ਦੀ ਮਾਤਰਾ ਵਧੇਰੇ ਹੁੰਦੀ ਹੈ, ਜਿਸ ਨਾਲ ਸਰੀਰ ਵਿੱਚ ਸੋਜਸ਼ ਹੋਣ ਦੀ ਸੰਭਾਵਨਾ ਹੁੰਦੀ ਹੈ। ਗਠੀਏ ਵਾਲੇ ਲੋਕਾਂ ਨੂੰ ਗੁੜ ਦਾ ਸੇਵਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।