ਗੰਨਾ ਕਿਸਾਨਾਂ ਦੇ ਮਸਲੇ ਨੂੰ ਤੁਰੰਤ ਹੱਲ ਕੀਤੇ ਜਾਣ ਦੀ ਲੋੜ : ਨਵਜੋਤ ਸਿੱਧੂ

0
46

ਚੰਡੀਗੜ੍ਹ : ਪੰਜਾਬ ਵਿੱਚ ਗੰਨਾ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਕਿਸਾਨ ਕੈਪਟਨ ਸਰਕਾਰ ਤੋਂ ਗੰਨੇ ਦਾ ਸਮਰਥਨ ਮੁੱਲ ਵਧਾਉਣ ਅਤੇ ਬਾਕੀ ਰਾਸ਼ੀ ਦਾ ਜਲਦੀ ਭੁਗਤਾਨ ਕਰਨ ਦੀ ਮੰਗ ਕਰ ਰਹੇ ਹਨ। ਉਥੇ ਹੀ ਇਸ ਵਿੱਚ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ, ਗੰਨਾ ਕਿਸਾਨਾਂ ਦੇ ਮਸਲੇ ਨੂੰ ਤੁਰੰਤ ਹੱਲ ਕੀਤੇ ਜਾਣ ਦੀ ਜ਼ਰੂਰਤ ਹੈ। ਅਜੀਬ ਗੱਲ ਹੈ ਕਿ ਪੰਜਾਬ ਵਿੱਚ ਖੇਤੀ ਦੀ ਉੱਚ ਲਾਗਤ ਦੇ ਬਾਵਜੂਦ ਰਾਜ ਦੀ ਸੁਨਿਸਚਿਤ ਕੀਮਤ ਹਰਿਆਣਾ/ ਯੂਪੀ/ ਉਤਰਾਖੰਡ ਦੀ ਤੁਲਣਾ ਵਿੱਚ ਬਹੁਤ ਘੱਟ ਹੈ।

ਦੱਸ ਦਈਏ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ। ਕਿਸਾਨ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਪੂਰਾ ਹੋਣ ਤੱਕ ਧਰਨਾ ਖ਼ਤਮ ਕਰਨ ਵਾਲੇ ਨਹੀਂ ਹਨ। ਹੁਣ ਗੰਨਾ ਕਿਸਾਨਾਂ ਵੀ ਆਪਣੀਆਂ ਮੰਗਾਂ ਦੇ ਸਬੰਧ ’ਚ ਧਰਨਾ ਲੱਗਾ ਕੇ ਬੈਠੇ ਹੋਏ ਹਨ। ਕਿਸਾਨਾਂ ਅਤੇ ਪੰਜਾਬ ਸਰਕਾਰ ਵਿਚਾਲੇ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਬੀਤੇ ਦਿਨ ਕੀਤੀ ਗਈ ਮੀਟਿੰਗ ਬੇਸਿੱਟਾ ਰਹੀ ਹੈ। ਕਿਸਾਨਾਂ ਦੇ ਸਬੰਧ ਅਤੇ ਉਨ੍ਹਾਂ ਦੇ ਹੱਕ ’ਚ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਲਗਾਤਾਰ ਕਈ ਟਵਿੱਟਰ ਕੀਤੇ ਜਾ ਰਹੇ ਹਨ। ਸਿੱਧੂ ਸਰਗਰਮ ਹੋ ਕੇ ਕਿਸਾਨਾਂ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ, ਜਿਸ ਦੇ ਲਈ ਉਹ ਕਈ ਵਾਰ ਆਪਣੀ ਹੀ ਸਰਕਾਰ ’ਤੇ ਨਿਸ਼ਾਨਾ ਵੀ ਵਿਨ੍ਹ ਚੁੱਕੇ ਹਨ।

LEAVE A REPLY

Please enter your comment!
Please enter your name here