ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਇੱਕ ਵਾਰ ਫਿਰ ਤੋਂ ਵਾਧਾ ਹੋਇਆ ਹੈ। ਘਰੇਲੂ ਗੈਸ ਕੰਪਨੀਆਂ ਨੇ ਘਰੇਲੂ ਗੈਸ ਸਿਲੰਡਰ (14.2 ਕਿਲੋ) ਦੀਆਂ ਕੀਮਤਾਂ ’ਚ 24.50 ਰੁ. ਦਾ ਵਾਧਾ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਗੈਸ ਸਿਲੰਡਰ ਦੀ ਡਿਲਵਰੀ ਲੈਣ ’ਤੇ ਖਪਤਕਾਰਾਂ ਨੂੰ 862 ਰੁਪਏ ਅਦਾ ਕਰਨੇ ਪੈਂਦੇ ਸਨ ਪਰ ਅੱਜ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ ਦੇ ਹੁਕਮਾਂ ’ਤੇ ਸਿਲੰਡਰ ਦੀਆਂ ਕੀਮਤਾਂ ’ਚ 24.50 ਰੁਪਏ ਦਾ ਵਾਧਾ ਹੋਣ ਤੋਂ ਬਾਅਦ ਹੁਣ ਖਪਤਕਾਰਾਂ ਨੂੰ 896 ਰੁਪਏ ਭਰਨੇ ਪੈਣਗੇ, ਜਿਸ ਨਾਲ ਆਮ ਜਨਤਾ ਲਈ ਕਾਫੀ ਔਖਾ ਹੋ ਜਾਵੇਗਾ।ਇੱਕ ਗਰੀਬ ਵਿਅਕਤੀ ਲਈ ਇਹ ਕੀਮਤ ਬਹੁਤ ਜ਼ਿਆਦਾ ਹੋ ਗਈ ਹੈ।
ਕਿਉਂਕਿ ਇਸ ਤੋਂ ਪਹਿਲਾਂ ਵੀ ਜਨਤਾ ਪੈਟਰੋਲ ਡੀਜ਼ਲ ਦੀਆਂ ਕੀਮਤਾਂ’ਚ ਲਗਾਤਾਰ ਵਾਧੇ ਕਾਰਨ ਮਹਿੰਗਾਈ ਦੀ ਭੱਠੀ ’ਚ ਸੜ ਰਹੀ ਹੈ।