ਚੁਕੰਦਰ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਰਹਿੰਦਾ ਹੈ ਕੰਟਰੋਲ, ਜਾਣੋ ਹੋਰ ਫਾਇਦੇ

0
96

ਚੁਕੰਦਰ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਅਕਸਰ ਚੁਕੰਦਰ ਦੀ ਵਰਤੋਂ ਸਲਾਦ ਅਤੇ ਜੂਸ ਵਜੋਂ ਕੀਤੀ ਜਾਂਦੀ ਹੈ। ਇਹ ਲਾਲ ਰੰਗ ਦਾ ਫਲ ਸਰੀਰ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਸ ਨਾਲ ਬਲੱਡ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ। ਆਓ ਜਾਣਦੇ ਹਾਂ ਚੁਕੰਦਰ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ…

ਗੁਰਦੇ ਲਈ ਫਾਇਦੇਮੰਦ

ਚੁਕੰਦਰ ‘ਚ ਮੌਜੂਦ ਖਣਿਜ ਤੱਤ ਜਿਵੇਂ ਪੋਟਾਸ਼ੀਅਮ ਅਤੇ ਮੈਗਨੀਜ਼ ਮਾਸਪੇਸ਼ੀਆਂ, ਹੱਡੀਆਂ, ਜਿਗਰ ਅਤੇ ਗੁਰਦੇ ਲਈ ਲਾਭਕਾਰੀ ਹੁੰਦੇ ਹਨ।

ਕਿਸਾਨੀ ਜਿੱਤ ‘ਤੇ ਪੱਬਾਂ ਭਾਰ ਹੋਏ ਲੋਕ, ਲਗਾ ਦਿੱਤੇ ਲੰਗਰ, ਜ਼ੋਰਾ-ਸ਼ੋਰਾਂ ਨਾਲ ਕੀਤਾ ਸਵਾਗਤ

ਬਲੱਡ ਪ੍ਰੈਸ਼ਰ ਕੰਟਰੋਲ

ਚੁਕੰਦਰ ‘ਚ ਕੁਦਰਤੀ ਨਾਈਟ੍ਰੇਟ ਹੁੰਦੇ ਹਨ, ਜੋ ਸਰੀਰ ‘ਚ ਪਹੁੰਚ ਕੇ ਨਾਈਟ੍ਰਿਕ ਆਕਸਾਈਡ ‘ਚ ਬਦਲ ਜਾਂਦੇ ਹਨ। ਇਹ ਬੀ. ਪੀ. ਨੂੰ ਕੰਟਰੋਲ ‘ਚ ਰੱਖਦੇ ਹਨ।

ਕੈਂਸਰ ਤੋਂ ਬਚਾਏ

ਚੁਕੰਦਰ ‘ਚ ਫਾਈਟੋਨਿਊਟਰੀਅਨਸ ਵੀ ਪਾਏ ਜਾਂਦੇ ਹਨ, ਜੋ ਕਿ ਕੈਂਸਰ ਕੋਸ਼ਿਕਾਵਾਂ ਨੂੰ ਸਰੀਰ ‘ਚ ਬਨਣ ਤੋਂ ਰੋਕਦੇ ਹਨ। ਚੁਕੰਦਰ ਦਾ ਗਾੜਾ ਰੰਗ ਵੀ ਇਸੇ ਕਾਰਨ ਹੁੰਦਾ ਹੈ।

ਦਿਮਾਗ ਲਈ ਫਾਇਦੇਮੰਦ

ਚੁਕੰਦਰ ਖਾਣ ਨਾਲ ਦਿਮਾਗ ਤਾਜ਼ਾ ਰਹਿੰਦਾ ਹੈ, ਜਿਸ ਨਾਲ ਦਿਮਾਗ ਦੀ ਕੰਮ ਕਰਨ ਦੀ ਸਮਰੱਥਾ ਵਧਦੀ ਹੈ।

ਪੰਜਾਬ ‘ਚ ਸਰਕਾਰੀ ਸਕੂਲਾਂ ਦੇ ਹਾਲਾਤ ਚੰਗੇ ਜਾਂ ਮਾੜੇ ? ਕੇਜਰੀਵਾਲ ਨੇ ਪੰਜਾਬੀ ‘ਚ ਕੱਢੀ CM ਚੰਨੀ ‘ਤੇ ਭੜਾਸ

ਗਰਭਵਤੀ ਔਰਤਾਂ ਲਈ ਫਾਇਦੇਮੰਦ

ਚੁਕੰਦਰ ‘ਚ ਉੱਚ ਮਾਤਰਾ ‘ਚ ਫਾਲਿਕ ਐਸਿਡ ਹੁੰਦਾ ਹੈ, ਜੋ ਕਿ ਗਰਭਵਤੀ ਔਰਤਾਂ ਲਈ ਫਾਇਦੇਮੰਦ ਹੁੰਦਾ ਹੈ। ਇਸ ਨਾਲ ਔਰਤ ਦੇ ਪੇਟ ‘ਚ ਪੱਲ ਰਹੇ ਬੱਚੇ ਦੀ ਰੀੜ੍ਹ ਦੀ ਹੱਡੀ ਬਣਾਉਣ ‘ਚ ਮਦਦ ਮਿਲਦੀ ਹੈ।

ਡਾਇਬਿਟੀਜ਼ ਕੰਟਰੋਲ ਕਰੇ

ਚੁਕੰਦਰ ਖਾਣ ਨਾਲ ਡਾਇਬੀਟੀਜ਼ ਕੰਟਰੋਲ ‘ਚ ਰਹਿੰਦੀ ਹੈ। ਡਾਇਬਿਟੀਜ਼ ਦੇ ਮਰੀਜ਼ ਨੂੰ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।

LEAVE A REPLY

Please enter your comment!
Please enter your name here