ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦਾ ਕਹਿਰ ਸ਼ੁਰੂ ਹੋ ਗਿਆ ਹੈ। ਕੋਰੋਨਾ ਦੇ ਨਵਂੇ ਰੂਪ ਓਮੀਕਰੋਨ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਚੰਡੀਗੜ੍ਹ ‘ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ।
ਦਰਅਸਲ ਸਰਦੀਆਂ ਦੀਆਂ ਛੁੱਟੀਆਂ ਨੂੰ ਮੁੜ ਤਹਿ ਕਰਦਿਆਂ ਸ਼ਹਿਰ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 20 ਦਸੰਬਰ ਤੋਂ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਇਹ ਛੁੱਟੀਆਂ 27 ਦਸੰਬਰ ਤੋਂ 5 ਜਨਵਰੀ ਤੱਕ ਹੋਣੀਆਂ ਸਨ।
