ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਗਿਆ ਹੈ। ਚੰਡੀਗੜ੍ਹ ਨਗਰ ਨਿਗਮ ਲਈ 24 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 27 ਦਸੰਬਰ ਨੂੰ ਹੋਵੇਗੀ। ਨਾਮਜ਼ਦਗੀਆਂ 27 ਨਵੰਬਰ ਤੋਂ 4 ਦਸੰਬਰ ਤੱਕ ਭਰੀਆਂ ਜਾ ਸਕਦੀਆਂ ਹਨ। 6 ਦਸੰਬਰ ਨੂੰ ਛਾਂਟੀ ਕੀਤੀ ਜਾਵੇਗੀ ਅਤੇ 9 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਇਸ ਚੋਣ ਵਿੱਚ ਛੇ ਲੱਖ 30 ਹਜ਼ਾਰ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।
ਇਸ ਸੰਬੰਧੀ ਚੋਣ ਕਮਿਸ਼ਨਰ ਐਸਕੇ ਸ੍ਰੀਵਾਸਤਵ ਨੇ ਦੱਸਿਆ ਕਿ ਨਿਗਮ ਚੋਣਾਂ ਲਈ 694 ਪੋਲਿੰਗ ਸਟੇਸ਼ਨ ਬਣਾਏ ਗਏ ਹਨ। 35 ਵਾਰਡਾਂ ਵਿੱਚ ਚੋਣਾਂ ਕਰਵਾਉਣ ਲਈ ਆਬਜ਼ਰਵਰ ਨਿਯੁਕਤ ਕੀਤੇ ਜਾਣਗੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਚੋਣਾਂ ਸੰਬੰਧੀ ਸਾਰੀ ਜਾਣਕਾਰੀ ਹਾਸਲ ਕਰਨ ਲਈ ਇੱਕ ਐਪ ਵੀ ਬਣਾਈ ਗਈ ਹੈ। ਇਸ ਵਾਰ ਚੋਣ ਪ੍ਰਚਾਰ 72 ਘੰਟੇ ਪਹਿਲਾਂ ਹੀ ਰੁਕ ਜਾਵੇਗਾ। ਉਮੀਦਵਾਰ ਸਵੇਰੇ 10:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੋਣ ਪ੍ਰਚਾਰ ਕਰ ਸਕਣਗੇ।ਇਸ ਤੋਂ ਇਲਾਵਾ ਪੋਸਟਰ ਲਗਾਉਣ ਅਤੇ ਕੰਧਾਂ ‘ਤੇ ਲਿਖਣ ਦੀ ਸਖ਼ਤ ਮਨਾਹੀ ਹੋਵੇਗੀ।