ਬੁੜੈਲ ਜੇਲ੍ਹ ਦੇ ਪਿੱਛੇ ਕੰਧ ਕੋਲੋਂ ਬੀਤੀ ਰਾਤ ਧਮਾਕਾਖੇਜ਼ ਸਮੱਗਰੀ ਨਾਲ ਭਰਿਆ ਬੈਗ ਮਿਲਣ ਨਾਲ ਹੜਕੰਪ ਮੱਚ ਗਿਆ। ਬੰਬ ਰੋਕੂ ਦਸਤਾ ਅਤੇ ਆਪਰੇਸ਼ਨ ਸੈੱਲ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ ਤੇ ਜਿਸਨੂੰ ਅੱਜ NSG ਦੀ ਟੀਮ ਵਲੋਂ ਡਿਫਿਊਜ਼ ਕੀਤਾ ਜਾਵੇਗਾ। NSG ਦੀ ਟੀਮ ਚੰਡੀਗੜ੍ਹ ਵਿਖੇ ਪਹੁੰਚ ਗਈ ਹੈ। ਚੰਡੀਗੜ੍ਹ ਪੁਲਿਸ ਵਲੋਂ ਜੇਲ੍ਹ ਦੇ ਆਸ ਪਾਸ ਦਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ। ਪੂਰੇ ਸ਼ਹਿਰ ਵਿੱਚ ਹਾਈ ਅਲਰਟ ਕਰ ਦਿੱਤਾ ਹੈ। ਇਸ ਘਟਨਾ ਨੂੰ ਲੈ ਕੇ ਪੰਜਾਬ ਪੁਲਿਸ ਨੂੰ ਵੀ ਹਾਈ ਅਲਰਟ ਕਰ ਦਿੱਤਾ ਗਿਆ ਹੈ।