ਕੋਰੋਨਾ ਮਾਮਲਿਆਂ ‘ਚ ਫਿਰ ਤੋਂ ਵਾਧਾ ਸ਼ੁਰੂ ਹੋ ਗਿਆ ਹੈ। ਇਸ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ ਕਿ ਪਬਲਿਕ ਟਰਾਂਸਪੋਰਟ ਵਿਚ ਸਫ਼ਰ ਕਰਨ ਵੇਲੇ ਅਤੇ ਜਨਤਕ ਇਕੱਠਾਂ ਵਿਚ ਮਾਸਕ ਪਾਉਣਾ ਲਾਜ਼ਮੀ ਹੋਵੇਗਾ।
ਇਸ ਸੰਬੰਧੀ ਚੰਡੀਗੜ੍ਹ ਸਿਹਤ ਵਿਭਾਗ ਦੇ ਸੈਕਟਰੀ ਯਸ਼ਪਾਲ ਗਰਗ ਨੇ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਬੱਸਾਂ, ਟ੍ਰੇਨਾਂਂ, ਸਿਨੇੈਮਾ ਹਾਲ, ਸ਼ੌਪਿੰਗ ਮਾਲਜ਼ ਤੇ ਹੋਰ ਜਨਤਕ ਸਥਾਨਾਂ ਤੇ ਮਾਸਕ ਲਗਾਉਣ ਦੇ ਆਦੇਸ਼ ਦਿੱਤੇ ਹਨ।