ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ। ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦੇ ਹੁਣ ਤੱਕ ਦੇ ਨਤੀਜਿਆਂ ‘ਚ ਪੰਜਾਬ ‘ਚ ਜਗਰਾਉਂ ਤੋਂ ਆਪ ਪਾਰਟੀ ਦੀ ਉਮੀਦਵਾਰ ਸਰਬਜੀਤ ਕੌਰ ਮਾਣੂੰਕੇ ਨੇ ਜਿੱਤ ਹਾਸਿਲ ਕਰ ਲਈ ਹੈ।
ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਭਗਵੰਤ ਮਾਨ ਦੀ ਜਿੱਤ ਲਈ ਵਧਾਈ ਦਿੱਤੀ ਹੈ। ਭਗਵੰਤ ਮਾਨ ਧੂਰੀ ਸੀਟ ਤੋਂ ਜਿੱਤ ਗਏ ਹਨ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਇਨਕਲਾਬ ਲਈ ਬਹੁਤ-ਬਹੁਤ ਵਧਾਈ ਹੋਵੇ।