ਜਦੋਂ ਕਿਸਾਨਾਂ ਦੀ ਗੱਲ ਆਉਂਦੀ ਹੈ ਤਾਂ ਉਹ ਉਨ੍ਹਾਂ ਨੂੰ ਪਛਾਣਦੇ ਵੀ ਨਹੀਂ ਅਤੇ ਉਦਯੋਗਪਤੀਆਂ ਲਈ ਕੁੱਝ ਵੀ ਕਰ ਸਕਦੀ ਹੈ ਇਹ ਸਰਕਾਰ : Rahul Gandhi

0
89

ਨਵੀਂ ਦਿੱਲੀ : ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਮੋਦੀ ਸਰਕਾਰ ਨੂੰ ਘੇਰਿਆ ਹੈ ਅਤੇ ਉਸ ‘ਤੇ ਜ਼ੁਬਾਨੀ ਹਮਲਾ ਕੀਤਾ ਹੈ। ਕਿਸਾਨਾਂ ਬਾਰੇ ਗੱਲ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਸੰਸਦ ਵਿੱਚ ਇੱਕ ਸਵਾਲ ਪੁੱਛਿਆ ਗਿਆ ਸੀ ਕੀ ਸਰਕਾਰ 700 ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ ਦੇਣ ਜਾ ਰਹੀ ਹੈ? ਜਵਾਬ ਮਿਲਿਆ ਕਿ ਸਰਕਾਰ ਕੋਲ ਕਿਸਾਨਾਂ ਦਾ ਕੋਈ ਡਾਟਾ ਨਹੀਂ ਹੈ। ਅਸੀਂ ਥੋੜਾ ਜਿਹਾ ਕੰਮ ਕੀਤਾ ਪੰਜਾਬ ਸਰਕਾਰ ਕੋਲ 500 ਕਿਸਾਨਾਂ ਦੇ ਨਾਂ ਹਨ ਜਿਨ੍ਹਾਂ ਨੂੰ ਅਸੀਂ 4 ਲੱਖ ਮੁਆਵਜ਼ਾ ਤੇ ਨੌਕਰੀਆਂ ਦਿੱਤੀਆਂ ਹਨ। ਸਰਕਾਰ ਕੋਲ ਕੋਰੋਨਾ ਨਾਲ ਕਿੰਨੇ ਲੋਕਾਂ ਦੀ ਮੌਤ ਹੋਈ ਇਸ ਦਾ ਕੋਈ ਰਿਕਾਰਡ ਨਹੀਂ ਹੈ। ਇਹ ਲੱਖਾਂ ਕਰੋੜਾਂ ਦੀ ਗੱਲ ਨਹੀਂ ਹੈ। ਤੁਸੀਂ ਸੰਸਦ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਨਹੀਂ ਦਿੱਤੀ। ਜੇਕਰ ਸਰਕਾਰ ਚਾਹੇ ਤਾਂ ਅਸੀਂ ਇਹ ਸੂਚੀ ਸਰਕਾਰ ਨੂੰ ਦੇਣ ਲਈ ਤਿਆਰ ਹਾਂ।

ਰਾਹੁਲ ਗਾਂਧੀ ਨੇ ਅੱਗੇ ਕਿਹਾ ਕਿ ਜਿਹੜੇ ਉਦਯੋਗਪਤੀ 2-3 ਸਰਕਾਰਾਂ ਦੇ ਦੋਸਤ ਹਨ, ਉਹ ਉਨ੍ਹਾਂ ਲਈ ਕੁਝ ਵੀ ਕਰਦੇ ਹਨ। ਪਰ ਜਦੋਂ ਕਿਸਾਨਾਂ ਦੀ ਗੱਲ ਆਉਂਦੀ ਹੈ ਤਾਂ ਉਹ ਉਨ੍ਹਾਂ ਨੂੰ ਪਛਾਣਦੇ ਵੀ ਨਹੀਂ ਹਨ। ਰਾਹੁਲ ਗਾਂਧਾ ਨੇ ਕਿਹਾ ਕਿ ਪੀਐਮ ਮੋਦੀ ਨੇ ਖੁਦ ਮੁਆਫੀ ਮੰਗੀ ਹੈ ਕਿਉਂਕਿ ਉਨ੍ਹਾਂ ਨੇ ਗਲਤ ਕੀਤਾ ਸੀ। ਸੂਚੀ ਪੰਜਾਬ ਸਰਕਾਰ ਕੋਲ ਹੈ। ਜੇਕਰ ਪ੍ਰਧਾਨ ਮੰਤਰੀ ਚਾਹੁੰਦੇ ਹਨ ਤਾਂ ਇਨ੍ਹਾਂ ਲੋਕਾਂ ਨੂੰ ਬੁਲਾਓ।

ਰਾਹੁਲ ਗਾਂਧੀ ਨੇ ਕਿਸਾਨਾਂ ਦੀ ਮੌਤ ‘ਤੇ ਬੋਲਦਿਆਂ ਕਿਹਾ ਕਿ ਇਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਨਹੀਂ ਹੈ ਪਰ ਫਿਰ ਵੀ ਉਨ੍ਹਾਂ ਦੀ ਸਰਕਾਰ ਵੱਲੋਂ ਉਨ੍ਹਾਂ ਨੂੰ 5 ਲੱਖ ਮੁਆਵਜ਼ੇ ਦੀ ਨੌਕਰੀ ਦਿੱਤੀ ਗਈ। ਕੀ ਇਹ ਪ੍ਰਧਾਨ ਮੰਤਰੀ ਦੀ ਜ਼ਿੰਮੇਵਾਰੀ ਨਹੀਂ ਹੈ ਕਿ ਉਹ ਆਪਣੀ ਜਾਨ ਗੁਆਉਣ ਵਾਲਿਆਂ ਨੂੰ ਮੁਆਵਜ਼ਾ ਦੇਵੇ? ਕੋਰੋਨਾ ‘ਤੇ ਬੋਲਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਕੋਵਿਡ ਦਾ ਵੀ ਮਾਮਲਾ ਹੈ। ਉਨ੍ਹਾਂ ਨੂੰ ਵੀ ਮੁਆਵਜ਼ਾ ਮਿਲਣਾ ਚਾਹੀਦਾ ਹੈ।

LEAVE A REPLY

Please enter your comment!
Please enter your name here