ਪੰਜਾਬ ਸਰਕਾਰ ਹੁਣ ਜਾਅਲੀ ਡਿਗਰੀਆਂ ਨਾਲ ਨੌਕਰੀ ਲਈ ਬੈਠੈ ਲੋਕਾਂ ‘ਤੇ ਕਾਰਵਾਈ ਕਰੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਮੇਰੇ ਧਿਆਨ ਚ ਬਹੁਤ ਕੇਸ ਆਏ ਹਨ ਕਿ ਬਹੁਤ ਹੀ ਰਸੂਖਦਾਰ ਅਤੇ ਰਾਜਨੀਤਕ ਲੋਕਾਂ ਦੇ ਰਿਸ਼ਤੇਦਾਰ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਲੈ ਕੇ ਬੈਠੇ ਹਨ। ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇੱਕ -ਇੱਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ।
ਮੇਰੇ ਧਿਆਨ ਚ ਬਹੁਤ ਕੇਸ ਆਏ ਨੇ ਕਿ ਬਹੁਤ ਹੀ ਰਸੂਖਦਾਰ ਅਤੇ ਰਾਜਨੀਤਕ ਲੋਕਾਂ ਦੇ ਰਿਸ਼ਤੇਦਾਰ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਲੈ ਕੇ ਬੈਠੇ ਨੇ..ਜਲਦੀ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇੱਕ -ਇੱਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ…
— Bhagwant Mann (@BhagwantMann) June 11, 2022









