ਬਹੁਤ ਸਾਰੇ ਲੋਕਾਂ ਨੂੰ ਥਾਇਰਾਇਡ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਥਾਈਰਾਈਡ ਇਕ ਤਰ੍ਹਾਂ ਦਾ ਹਾਰਮੋਨ ਹੁੰਦਾ ਹੈ, ਜੋ ਸਰੀਰ ਵਿੱਚ ਮੌਜੂਦ ਥਾਈਰਾਈਡ ਗਲੈਂਡਸ ਬਣਾਉਂਦੇ ਹਨ। ਇਹ ਸਾਡੇ ਮੈਟਾਬਾਲਿਜ਼ਮ ਨੂੰ ਬਣਾਈ ਰੱਖਣ ਲਈ ਬਹੁਤ ਜ਼ਰੂਰੀ ਹੁੰਦਾ ਹੈ। ਇਹ ਬੀਮਾਰੀ ਜ਼ਿਆਦਾਤਰ ਮਹਿਲਾਵਾਂ ਨੂੰ ਹੁੰਦੀ ਹੈ। ਇਸ ਵਿੱਚ ਭਾਰ ਵਧਣ ਦੇ ਨਾਲ-ਨਾਲ ਬੇਚੈਨੀ, ਠੀਕ ਤਰ੍ਹਾਂ ਨੀਂਦ ਨਾ ਆਉਣੀ, ਪੀਰੀਅਡਸ ਦੀ ਸਮੱਸਿਆ, ਦਿਲ ਦੀ ਧੜਕਣ ਵਧਣੀ ਜਿਹੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਦਵਾਈਆਂ ਦੇ ਨਾਲ-ਨਾਲ ਖਾਣ ਵਾਲੀਆਂ ਚੀਜ਼ਾਂ ਦਾ ਵੀ ਧਿਆਨ ਰੱਖੋ, ਕਿਉਂਕਿ ਥਾਇਰਾਇਡ ਹੋਣ ’ਤੇ ਆਪਣੀ ਖੁਰਾਕ ਵੱਲ ਵਿਸ਼ੇਸ਼ ਧਿਆਨ ਦਿਓ। ਆਓ ਜਾਣਦੇ ਹਾਂ ਕਿ ਥਾਇਰਾਇਡ ਦੀ ਸਮੱਸਿਆ ਹੋਣ ’ਤੇ ਕਿਹੜੀਆਂ ਚੀਜ਼ਾਂ ਦਾ ਸੇਵਨ ਬਿਲਕੁਲ ਨਹੀਂ ਕਰਨਾ ਚਾਹੀਦਾ…
ਪ੍ਰਾਈਵੇਟ ਤੇ ਸਰਕਾਰੀ ਬੱਸਾਂ ਵਾਲਿਆਂ ਦੇ ਪਿਆ ਪੇਚਾ, Raja Warring ਕਿੱਥੇ ਨੇ ? ਡਿੰਪੀ ਢਿੱਲੋਂ ਨੇ ਦਿੱਤੀ
ਆਇਓਡੀਨ ਵਾਲੀ ਡਾਈਟ
ਥਾਇਰਾਇਡ ਦੇ ਮਰੀਜ਼ਾਂ ਨੂੰ ਆਇਓਡੀਨ ਵਾਲੀ ਡਾਈਟ ਦਾ ਸੇਵਨ ਬਿਲਕੁਲ ਨਹੀਂ ਕਰਨਾ ਚਾਹੀਦਾ। ਥਾਈਰਾਈਡ ਗਲੈਂਡਸ ਸਾਡੇ ਸਰੀਰ ਵਿੱਚੋਂ ਆਇਓਡੀਨ ਨੂੰ ਲੈ ਕੇ ਥਾਇਰਾਇਡ ਹਾਰਮੋਨ ਪੈਦਾ ਕਰਦੇ ਹਨ। ਇਸ ਲਈ ਜੇਕਰ ਤੁਹਾਨੂੰ ਹਾਈਪੋ ਥਾਇਰਾਇਡ ਦੀ ਸਮੱਸਿਆ ਹੈ, ਤਾਂ ਆਇਓਡੀਨ ਵਾਲੀਆਂ ਚੀਜ਼ਾਂ ਦਾ ਸੇਵਨ ਬਿਲਕੁਲ ਨਾ ਕਰੋ।
ਰੈੱਡ ਮੀਟ ਦਾ ਸੇਵਨ ਨਾ ਕਰੋ
ਥਾਇਰਾਇਡ ਦੀ ਸਮੱਸਿਆ ਵਿੱਚ ਲੋਕਾਂ ਨੂੰ ਰੈੱਡ ਮੀਟ ਦਾ ਸੇਵਨ ਨਹੀਂ ਕਰਨਾ ਚਾਹੀਦਾ। ਰੈੱਡ ਮੀਟ ਵਿੱਚ ਕੋਲੈਸਟਰੋਲ ਅਤੇ ਸੈਚੁਰੇਟਿਡ ਫੈਟ ਕਾਫ਼ੀ ਮਾਤਰਾ ਵਿੱਚ ਹੁੰਦਾ ਹੈ। ਇਸ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਵਧਣ ਲੱਗਦਾ ਹੈ। ਇਸ ਲਈ ਜਿਨ੍ਹਾਂ ਲੋਕਾਂ ਨੂੰ ਥਾਇਰਾਇਡ ਦੀ ਸਮੱਸਿਆ ਹੈ, ਤਾਂ ਉਨ੍ਹਾਂ ਲੋਕਾਂ ਦਾ ਭਾਰ ਤੇਜ਼ੀ ਨਾਲ ਵਧੇਗਾ। ਇਸ ਲਈ ਥਾਇਰਾਇਡ ਦੀ ਸਮੱਸਿਆ ਵਿੱਚ ਰੈੱਡ ਮੀਟ ਦਾ ਸੇਵਨ ਬਿਲਕੁਲ ਨਹੀਂ ਕਰਨਾ ਚਾਹੀਦਾ ।
ਕੈਫੀਨ
ਕੈਫੀਨ ਥਾਇਰਾਇਡ ਨੂੰ ਨਹੀਂ ਵਧਾਉਂਦਾ ਬਲਕਿ ਇਹ ਥਾਇਰਾਇਡ ਦੁਬਾਰਾ ਸਰੀਰ ਵਿੱਚ ਹੋਣ ਵਾਲੀਆਂ ਸਮੱਸਿਆਵਾਂ ਨੂੰ ਹੋਰ ਜ਼ਿਆਦਾ ਵਧਾ ਦਿੰਦਾ ਹੈ। ਕੈਫੀਨ ਨਾਲ ਸਰੀਰ ਵਿੱਚ ਬੇਚੈਨੀ ਹੋਣ ਲੱਗਦੀ ਹੈ ਅਤੇ ਨੀਂਦ ਨਾ ਆਉਣ ਦੀ ਸਮੱਸਿਆ ਵੀ ਵਧ ਜਾਂਦੀ ਹੈ। ਇਸ ਲਈ ਚਾਹ, ਕੌਫ਼ੀ ਦਾ ਸੇਵਨ ਥਾਇਰਾਈਡ ਦੀ ਸਮੱਸਿਆ ਵਿੱਚ ਨਹੀਂ ਕਰਨਾ ਚਾਹੀਦਾ ।
ਆਹ ਚੱਕੋ, Punjabi University ਦਾ ਨਵਾਂ ਪੰਗਾਂ, ਗੇਟ ਬੰਦ ਕਰਕੇ ਲੱਗ ਗਿਆ ਪੱਕਾ ਮੋਰਚਾ, ਕਦੋਂ ਆਉਗੀ ਕੱਲ ?
ਗ੍ਰੀਨ-ਟੀ ਘੱਟ ਵਰਤੋਂ
ਥਾਇਰਾਇਡ ਦੇ ਮਰੀਜ਼ ਨੂੰ ਗ੍ਰੀਨ-ਟੀ ਦਾ ਜ਼ਿਆਦਾ ਮਾਤਰਾ ਵਿੱਚ ਸੇਵਨ ਨਹੀਂ ਕਰਨਾ ਚਾਹੀਦਾ। ਇਸ ਨਾਲ ਥਾਇਰਾਇਡ ਦੀ ਸਮੱਸਿਆ ਹੋਰ ਜ਼ਿਆਦਾ ਵਧ ਜਾਂਦੀ ਹੈ, ਕਿਉਂਕਿ ਗ੍ਰੀਨ-ਟੀ ’ਚ ਮੌਜੂਦ ਕੈਟੀਕਿਨ ਐਂਟੀ ਥਾਇਰਾਇਡ ਏਜੰਟ ਦੀ ਤਰ੍ਹਾਂ ਕੰਮ ਕਰ ਸਕਦਾ ਹੈ, ਜਿਸ ਨਾਲ ਥਾਇਰਾਈਡ ਦੀ ਸਮੱਸਿਆ ਵੱਧਦੀ ਹੈ ।
ਜੰਕ ਫੂਡ
ਜੇਕਰ ਤੁਹਾਨੂੰ ਥਾਈਰਾਈਡ ਦੀ ਸਮੱਸਿਆ ਹੈ, ਤਾਂ ਤੁਸੀਂ ਆਪਣੇ ਖਾਣ ਪੀਣ ਵਾਲੀਆਂ ਚੀਜ਼ਾਂ ’ਤੇ ਜ਼ਰੂਰ ਧਿਆਨ ਦਿਓ। ਇਸ ਵਿੱਚ ਤਲੀਆਂ ਭੁੰਨੀਆਂ ਅਤੇ ਮਸਾਲੇ ਵਾਲੀਆਂ ਚੀਜ਼ਾਂ ਦਾ ਸੇਵਨ ਬਿਲਕੁਲ ਨਾ ਕਰੋ। ਇਨ੍ਹਾਂ ਚੀਜ਼ਾਂ ਨਾਲ ਵੀ ਥਾਇਰਾਇਡ ਦੀ ਸਮੱਸਿਆ ਵਧ ਜਾਂਦੀ ਹੈ।