ਸ਼੍ਰੋਮਣੀ ਅਕਾਲੀ ਦਲ ਦੀ ਨੇਤਾ ਹਰਸਿਮਰਤ ਕੌਰ ਬਾਦਲ ਅੱਜ ਜੈਤੋ ਪਹੁੰਚੇ। ਇੱਥੇ ਉਨ੍ਹਾਂ ਵਪਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਵਪਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਜੈਤੋ ਵਿੱਚ ਉਨ੍ਹਾਂ ਨੇ ਕਾਂਗਰਸ ਅਤੇ ‘ਆਪ’ ਸਰਕਾਰ ‘ਤੇ ਵੀ ਵਿਅੰਗ ਕੱਸੇ।
ਦੂਜੇ ਪਾਸੇ ਕਿਸਾਨਾਂ ਨੇ ਉਨ੍ਹਾਂ ਦੇ ਦੌਰੇ ਦਾ ਵਿਰੋਧ ਕੀਤਾ। ਉਨ੍ਹਾਂ ਨੇ ਕਿਹਾ ਕਿ ਮੈਂ ਕਿਸਾਨਾਂ ਲਈ ਕੇਂਦਰ ਤੋਂ ਅਸਤੀਫਾ ਦੇ ਦਿੱਤਾ ਹੈ। ਜੇ ਕਿਸਾਨ ਅਜੇ ਵੀ ਅਜਿਹਾ ਕਰ ਰਹੇ ਹਨ, ਤਾਂ ਇਹ ਉਨ੍ਹਾਂ ਦੀ ਮਰਜ਼ੀ ਹੈ।