ਜੋਗਿੰਦਰ ਸਿੰਘ ਮਾਨ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ

0
82

ਬੀਤੇ ਦਿਨੀ ਸਾਬਕਾ ਮੰਤਰੀ ਤੇ ਪੰਜਾਬ ਐਗਰੋ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦਿੱਤਾ ਸੀ ਤੇ ਅੱਜ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਹ ਫਗਵਾੜਾ ਤੋਂ ‘ਆਪ’ ਦੇ ਉਮੀਦਵਾਰ ਹੋ ਸਕਦੇ ਹਨ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੋਗਿੰਦਰ ਸਿੰਘ ਮਾਨ ਨਾਲ ਆਪਣੀ ਤਸਵੀਰ ਸਾਂਝੀ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਹੈ।

ਆਪ ਦੇ CM ਚਿਹਰੇ ਬਾਰੇ Kejriwal ਵੱਲੋਂ ਦਿੱਤੇ ਮੋਬਾਈਲ ਨੰਬਰ ਬਾਰੇ ਕੀ ਬੋਲੀ ਜਨਤਾ

ਉਨ੍ਹਾਂ ਨੇ ਕਿਹਾ ਕਿ ਕਾਂਗਰਸ ਵੱਲੋਂ ਡਾ. ਬੀ ਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਨ ਤੇ ਫਗਵਾੜਾ ਨੂੰ ਜ਼ਿਲ੍ਹਾ ਨਾ ਬਣਾਉਣ ਤੋਂ ਉਹ ਦੁਖੀ ਹਨ।

ਜੋਗਿੰਦਰ ਸਿੰਘ ਮਾਨ 1985, 1992, 2002 ਵਿੱਚ ਫਗਵਾੜਾ ਤੋਂ ਵਿਧਾਇਕ ਰਹੇ ਤੇ ਪੰਜਾਬ ਵਿੱਚ ਬੇਅੰਤ ਸਿੰਘ, ਹਰਚਰਨ ਸਿੰਘ ਬਰਾੜ, ਰਜਿੰਦਰ ਕੌਰ ਭੱਠਲ ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਵਿੱਚ ਮੰਤਰੀ ਰਹੇ ਹਨ।

CM ਚਿਹਰੇ ‘ਤੇ ਪੰਜਾਬੀਆਂ ਦਾ ਫ਼ਤਵਾ, ਆ ਗਿਆ Kejrriwal ਲਈ ਸੁਨੇਹਾ, ਸੁਣੋ ਕਿਸ ਦੇ ਨਾਮ ‘ਤੇ ਲੱਗੀ ਮੋਹਰ

ਇਸ ਤੋਂ ਇਲਾਵਾ ਰਾਘਵ ਚੱਢਾ ਨੇ ਵੀ ਟਵੀਟ ਕਰਕੇ ਉਨ੍ਹਾਂ ਦੇੇ ਪਾਰਟੀ ‘ਚ ਸ਼ਾਮਿਲ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਹੈ।

LEAVE A REPLY

Please enter your comment!
Please enter your name here