ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ, ਦੋ ਅੱਤਵਾਦੀ ਘਿਰੇ

0
106

ਸ਼੍ਰੀਨਗਰ – ਦੱਖਣੀ ਕਸ਼ਮੀਰ ਦੇ ਪੁਲਵਾਮਾ ਵਿੱਚ ਕੱਲ੍ਹ ਰਾਤ ਦੋ ਅੱਤਵਾਦੀਆਂ ਦੇ ਛੁਪੇ ਹੋਣ ਦੀ ਸੂਚਨਾ ਮਿਲਣ ‘ਤੇ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਰੱਖਿਆ ਹੈ। ਸੂਤਰਾਂ ਨੇ ਦੱਸਿਆ ਕਿ ਪੁਲਵਾਮਾ ਵਿੱਚ ਅੱਤਵਾਦੀਆਂ ਦੇ ਛਿਪੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ।

ਇਸ ਦੌਰਾਨ ਇੱਕ ਮਕਾਨ ਵਿੱਚ ਛਿਪੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਐੱਸ.ਓ.ਪੀ. ਦੇ ਅਨੁਸਾਰ ਪਹਿਲਾਂ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਦਾ ਮੌਕਾ ਦਿੱਤਾ ਗਿਆ।ਕਈ ਮੌਕੇ ਦਿੱਤੇ ਗਏ। ਇਸ ਤੋਂ ਬਾਅਦ ਵੀ ਅੱਤਵਾਦੀਆਂ ਨੇ ਸਮਰਪਣ ਕਰਨ ਦੀ ਥਾਂ ਫਾਇਰਿੰਗ ਜਾਰੀ ਰੱਖੀ।

ਜਵਾਬੀ ਕਾਰਵਾਈ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਦੋਨਾਂ ਵੱਲੋਂ ਦੇਰ ਰਾਤ ਤੱਕ ਫਾਇਰਿੰਗ ਜਾਰੀ ਰਹੀ। ਹਾਲਾਂਕਿ,ਇਸ ਫਾਇਰਿੰਗ ਦੌਰਾਨ ਕਿਸੇ ਅੱਤਵਾਦੀ ਦੇ ਮਾਰੇ ਜਾਣ ਦੀ ਫਿਲਹਾਲ ਸੂਚਨਾ ਨਹੀਂ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਰੱਖਿਆ ਹੈ ਤਾਂ ਕਿ ਅੱਤਵਾਦੀ ਹਨ੍ਹੇਰੇ ਦਾ ਫਾਇਦਾ ਉਠਾਉਂਦੇ ਹੋਏ ਭੱਜ ਨਾ ਸਕਣ। ਸਾਰੇ ਘੁਸਪੈਠ ਅਤੇ ਐਗਜ਼ਿਟ ਗੇਟਾਂ ਨੂੰ ਸੀਲ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here