ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜੰਮੂ ਕਸ਼ਮੀਰ ਦੇ ਸਿੱਖ ਆਗੂ ਤਰਲੋਚਨ ਸਿੰਘ ਵਜ਼ੀਰ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਤਰਲੋਚਨ ਸਿੰਘ ਵਜ਼ੀਰ ਨੇ ਜੰਮੂ ਕਸ਼ਮੀਰ ’ਚ ਵੱਸਦੇ ਸਿੱਖਾਂ ਦੇ ਮਸਲਿਆਂ ਦੇ ਸਰਲੀਕਰਨ ਲਈ ਹਮੇਸ਼ਾ ਵੱਡੀ ਭੂਮਿਕਾ ਨਿਭਾਈ ਅਤੇ ਖਿੱਤੇ ਅੰਦਰ ਸਿੱਖੀ ਪ੍ਰਚਾਰ ਲਈ ਯਤਨ ਕੀਤੇ। ਅਜਿਹੇ ਸਿੱਖ ਆਗੂ ਦੇ ਚਲਾਣੇ ਨਾਲ ਸਿੱਖ ਕੌਮ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਤਰਲੋਚਨ ਸਿੰਘ ਵਜ਼ੀਰ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ, ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਵੀ ਸ. ਤਰਲੋਚਨ ਸਿੰਘ ਵਜ਼ੀਰ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ ਹੈ।

LEAVE A REPLY

Please enter your comment!
Please enter your name here