ਟਰਾਂਸਪੋਰਟ ਮੰਤਰੀ ਭੁੱਲਰ ਨੇ PRTC ਦੀਆਂ 18 ਨਵੀਂਆਂ ਬੱਸਾਂ ਨੂੰ ਦਿੱਤੀ ਹਰੀ ਝੰਡੀ

0
104

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਵਿਧਾਨ ਸਭਾ ਹਲਕਾ ਪੱਟੀ ਦੇ ਬੱਸ ਸਟੈਂਡ ਤੋਂ ਅੱਜ ਲੰਬੇ ਸਮੇਂ ਤੋਂ ਬੰਦ ਪਏ ਰੂਟਾਂ ਤੋਂ ਦੁਬਾਰਾ ਬੱਸ ਸੇਵਾ ਸ਼ੁਰੂ ਕੀਤੀ ਹੈ। ਇਸ ਲਈ ਉਨ੍ਹਾਂ ਨੇ 18 ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਦੌਰਾਨ ਟਰਾਂਸਪੋਰਟ ਮੰਤਰੀ ਭੁੱਲਰ ਨੇ ਕਿਹਾ ਕਿ ਪੰਜਾਬ ਭਰ ਵਿਚ ਨਿੱਜੀ ਟਰਾਂਸਪੋਰਟ ਮਾਫੀਆ ਉਤੇ ਲਗਾਮ ਕੱਸਣ ਵਾਸਤੇ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਸਰਕਾਰ ਦੇ ਖਜ਼ਾਨੇ ਨੂੰ ਢਾਹ ਲਾਉਣ ਵਾਲੇ ਟਰਾਂਸਪੋਰਟ ਮਾਫ਼ੀਆ ਉੱਤੇ ਨਕੇਲ ਕੱਸ ਲਈ ਜਾਵੇਗੀ।

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜਲਦ ਹੀ ਪੰਜਾਬ ਦੇ ਬੰਦ ਪਏ ਰੂਟਾਂ ਉਤੇ ਨਵੀਆਂ ਬੱਸਾਂ ਤੋਰੀਆਂ ਜਾਣਗੀਆਂ। ਉਨ੍ਹਾਂ ਨੇ ਮੰਚ ਤੋਂ ਪੁਲਿਸ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੇ ਹਲਕੇ ਵਿੱਚ ਜੇਕਰ ਨਸ਼ਾ ਤਸਕਰ ਨੂੰ ਛੱਡਿਆ ਗਿਆ ਤਾਂ ਉਸ ਅਫ਼ਸਰ ਦੇ ਖਿਲਾਫ ਕਾਰਵਾਈ ਹੋਏਗੀ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਹੁਣ ਪੱਟੀ ਤੋਂ ਜੁਵਾਲਾ ਜੀ ਵਾਇਆ ਚਿੰਤਪੁਰਨੀ ਅਤੇ ਪੱਟੀ ਤੋਂ ਯੂਮਨਾ ਨਗਰ, ਪੱਟੀ ਤੋਂ ਦਿੱਲੀ ਵਾਇਆ ਮੋਗਾ, ਪੱਟੀ ਤੋਂ ਬਠਿੰਡਾ-ਡੱਬਵਾਲੀ, ਪੱਟੀ ਤੋਂ ਹੁਸ਼ਿਆਰਪੁਰ ਵਾਇਆ ਚੋਹਲਾ ਸਾਹਿਬ, ਪੱਟੀ ਤੋਂ ਜੰਮੂ ਵਾਇਆ ਅੰਮ੍ਰਿਤਸਰ ਅਤੇ ਪੱਟੀ ਤੋਂ ਸ੍ਰੀ ਆਨੰਦਪੁਰ ਸਾਹਿਬ ਵਾਇਆ ਅੰਮ੍ਰਿਤਸਰ ਅਤੇ ਛੋਟੇ ਰੂਟਾਂ ‘ਤੇ ਜਾਣ ਲਈ ਬੱਸਾਂ ਸ਼ੁਰੂ ਕੀਤੀ ਗਈਆਂ ਹਨ।

LEAVE A REPLY

Please enter your comment!
Please enter your name here