ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਵਜੋਂ ਆਪਣੇ ਕਾਗਜ਼ ਮਲੋਟ ਸਥਿਤ ਮਿਮਿਟ ਵਿਖੇ ਏ. ਡੀ. ਸੀ. ਕਮ ਰਿਟਰਨਿੰਗ ਅਫਸਰ ਰਾਜਦੀਪ ਕੌਰ ਕੋਲ ਭਰੇ। ਇਸ ਤੋਂ ਇਲਾਵਾ ਡਾ. ਦਲਜੀਤ ਸਿੰਘ ਚੀਮਾ ਨੇ ਵੀ ਵਿਧਾਨ ਸਭਾ ਹਲਕਾ ਰੋਪੜ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।