DC ਹਿਮਾਂਸੂ ਅਗਰਵਾਲ ਨੇ ਅਹੁਦਾ ਸੰਭਾਲਿਆ

0
60

ਫਾਜ਼ਿਲਕਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਨਵੇਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਆਈਏਐਸ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਹਿਮਾਂਸੂ ਅਗਰਵਾਲ 2014 ਬੈਚ ਦੇ ਆਈਏਐਸ ਅਫ਼ਸਰ ਹਨ ਅਤੇ ਇਸ ਤੋਂ ਪਹਿਲਾਂ ਉਹ ਸਾਹਿਬਜਾਦਾ ਅਜੀਤ ਸਿੰਘ ਨਗਰ ਵਿਖੇ ਬਤੌਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਜੋਂ ਸੇਵਾਵਾਂ ਨਿਭਾਅ ਰਹੇ ਸਨ।

ਇਸ ਮੌਕੇ ਇੱਥੇ ਪੁੱਜਣ ਤੇ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਭੀਜੀਤ ਕਪਲਿਸ਼ ਆਈਏਐਸ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ ਆਈਏਐਸ, ਐਸਪੀ ਸ੍ਰੀ ਅਜੈਰਾਜ ਸਿੰਘ ਅਤੇ ਸ੍ਰੀਮਤੀ ਅਵਨੀਤ ਕੌਰ ਸਿੱਧੂ, ਐਸਡੀਐਮ ਸ: ਰਵਿੰਦਰ ਸਿੰਘ ਅਰੋੜਾ, ਸ੍ਰੀ ਅਮਿਤ ਗੁਪਤਾ, ਸ: ਦੇਵਦਰਸ਼ਦੀਪ ਸਿੰਘ ਅਤੇ ਹੋਰ ਅਧਿਕਾਰੀਆਂ ਅਤੇ ਉਨ੍ਹਾਂ ਦੇ ਦਫ਼ਤਰ ਦੇ ਸਟਾਫ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਵੀ ਹਾਜਰ ਸਨ।

ਹਿਮਾਂਸੂ ਅਗਰਵਾਲ ਨੇ ਕਿਹਾ ਕਿ ਬਤੌਰ ਡਿਪਟੀ ਕਮਿਸ਼ਨਰ ਉਨ੍ਹਾਂ ਦੀ ਪਹਿਲ ਇਹ ਰਹੇਗੀ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਮਿਲੇ ਅਤੇ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਇਕ ਲੋੜਵੰਦ ਤੱਕ ਪਹੁੰਚੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਪ੍ਰੋਗਰਾਮਾਂ ਅਤੇ ਨੀਤੀਆਂ ਨੂੰ ਜ਼ਿਲ੍ਹੇ ਵਿਚ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ

LEAVE A REPLY

Please enter your comment!
Please enter your name here