ਡਿਪਟੀ CM ਓ.ਪੀ. ਸੋਨੀ ਵੱਲੋਂ ਡੇਂਗੂ ਤੋਂ ਬਚਾਅ ਸੰਬੰਧੀ ਗਤੀਵਿਧੀਆਂ ‘ਚ ਤੇਜ਼ੀ ਲਿਆਉਣ ਦੇ ਹੁਕਮ ਹੋਏ ਜਾਰੀ

0
72

ਪੰਜਾਬ ‘ਚ ਵੱਧ ਰਹੇ ਡੇਂਗੂ ਦੇ ਕੇਸਾਂ ਦੇ ਕਾਰਨ ਉਪ ਮੁੱਖ ਮੰਤਰੀ ਓ. ਪੀ. ਸੋਨੀ (ਮੰਤਰੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ) ਵੱਲੋਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਡੇਂਗੂ ਰੋਧਕ ਗਤੀਵਿਧੀਆਂ ਵਿਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਜਾਰੀ ਕੀਤੇ ਗਏ ਹਨ।  ਪੰਜਾਬ ਵਿਚ ਡੇਂਗੂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਓ. ਪੀ. ਸੋਨੀ ਨੇ ਦੱਸਿਆ ਕਿ ਪੰਜਾਬ ਵਿਚ ਇਸ ਸਮੇਂ ਕੁੱਲ 13,532 ਸ਼ੱਕੀ ਮਰੀਜ਼ਾਂ ਦੇ ਟੈਸਟ ਕੀਤੇ ਗਏ, ਜਿਨ੍ਹਾਂ ਵਿਚੋਂ 3760 ਡੇਂਗੂ ਦੇ ਪਾਜ਼ੇਟਿਵ ਕੇਸ ਪਾਏ ਗਏ ਹਨ।

ਪੰਜਾਬ ਵਿਚ ਇਸ ਸਮੇਂ 39 ਲੈਬਾਰਟਰੀਆਂ ’ਚ ਡੇਂਗੂ ਦੀ ਮੁਫ਼ਤ ਟੈਸਟਿੰਗ ਕੀਤੀ ਜਾਂਦੀ ਹੈ ਅਤੇ ਸੂਬੇ ਦੇ ਸਰਕਾਰੀ ਹਸਪਤਾਲਾ ’ਚ ਡੇਂਗੂ ਦੀ ਟੈਸਟਿੰਗ ਕਰਨ ਵਾਲੀਆਂ ਕਿੱਟਾਂ ਭਰਪੂਰ ਮਾਤਰਾ ’ਚ ਮੁਹੱਈਆ ਹਨ। ਸੋਨੀ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਹਫ਼ਤੇ ’ਚ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਦੇ ਤੌਰ ‘ਤੇ ਮਨਾਇਆ ਜਾਂਦਾ ਹੈ।

ਇਸ ਲਈ ਆਪਣੇ ਘਰ ਜਾਂ ਆਲੇ-ਦੁਆਲੇ ਕੂਲਰਾਂ, ਗਮਲਿਆਂ ਜਾਂ ਹੋਰ ਸਮਾਨ ’ਚ ਖੜ੍ਹੇ ਪਾਣੀ ਨੂੰ ਡੋਲ੍ਹਿਆ ਜਾਵੇ। ਉਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਦੱਸਿਆ ਕਿ ਡੇਂਗੂ ਦੇ ਮੱਛਰਾਂ ਦੇ ਖ਼ਾਤਮੇ ਲਈ ਬ੍ਰੀਡਿੰਗ ਚੈਕਰਾਂ ਦੀ ਗਿਣਤੀ ਵਧਾ ਕੇ 460 ਕਰ ਦਿੱਤੀ ਗਈ ਹੈ ਅਤੇ ਡੇਂਗੂ ਦੇ ਮਰੀਜ਼ ਦੇ ਘਰ ਦੇ ਆਲੇ-ਦੁਆਲੇ 50-60 ਘਰਾਂ ਵਿਚ ਮੱਛਰ ਮਾਰਨ ਵਾਲੀ ਦਵਾਈ ਦੀ ਸਪਰੇਅ ਕਰਵਾਈ ਜਾ ਰਹੀ ਹੈ।

LEAVE A REPLY

Please enter your comment!
Please enter your name here