ਕੋਰੋਨਾ ਮਹਾਂਮਾਰੀ ਦੇ ਨਾਲ -ਨਾਲ ਹੁਣ ਡੇਂਗੂ ਵੀ ਆਪਣਾ ਕਹਿਰ ਵਰਸਾ ਰਿਹਾ ਹੈ।ਕੋਰੋਨਾ ਦਾ ਕਹਿਰ ਅਜੇ ਖਤਮ ਨਹੀਂ ਹੋਇਆ ਕਿ ਡੇਂਗੂ ਵੀ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਹੁਣ ਤੱਕ ਅਨੇਕਾਂ ਹੀ ਲੋਕਾਂ ਦੀ ਜਾਨ ਕੋਰੋਨਾ ਮਹਾਂਮਾਰੀ ਕਾਰਨ ਚਲੀ ਗਈ ਪਰ ਇਹ ਮੌਤਾਂ ਦਾ ਸਿਲਸਿਲਾ ਅਜੇ ਵੀ ਜਾਰੀ ਹੈ।
ਕੋਰੋਨਾ ਮਹਾਂਮਾਰੀ ਵਾਂਗ ਹੀ ਡੇਂਗੂ ਵੀ ਲੋਕਾਂ ਨੂੰ ਆਪਣੀ ਚਪੇਟ ‘ਚ ਲੈ ਰਿਹਾ ਹੈ। ਪੰਜਾਬ ਸਰਕਾਰ ਨੂੰ ਇਸ ਸੰਬੰਧੀ ਕਾਫੀ ਚਿੰਤਾ ਹੋ ਰਹੀ ਹੈ ਕਿਉਂਕਿ ਆਏ ਦਿਨ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ‘ਚ ਵਾਧਾ ਹੁੰਦਾ ਜਾ ਰਿਹਾ ਹੈ। ਪੰਜਾਬ ‘ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 9047 ਹੋ ਗਈ ਹੈ।
ਪੰਜਾਬ ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਹੈ ਕਿ ਵਿਭਾਗ ਵੱਲੋਂ ਸੂਬੇ ਦੇ ਲੋਕਾਂ ਨੂੰ ਵਾਜ਼ਬ ਕੀਮਤਾਂ ’ਤੇ ਡੇਂਗੂ ਟੈਸਟ ਕਰਵਾਉਣ ਦੀ ਸੁਵਿਧਾ ਦੇਣ ਲਈ ਨਿੱਜੀ ਹਸਪਤਾਲਾਂ ਅਤੇ ਲੈਬਾਰਟਰੀਆਂ ਵਿਚ ਡੇਂਗੂ ਟੈਸਟ ਦੀ ਕੀਮਤ 600 ਰੁਪਏ ਤੈਅ ਕੀਤੀ ਗਈ ਹੈ, ਜਿਸ ਸੰਬੰਧੀ ਵਿਭਾਗ ਵੱਲੋਂ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਸੂਬੇ ਵਿਚ ਡੇਂਗੂ ਦੇ ਟਾਕਰੇ ਲਈ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ।