ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤਜਿੰਦਰ ਪਾਲ ਸਿੰਘ ਬੱਗਾ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨਵੇਂ ਆਦੇਸ਼ ‘ਚ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ‘ਤੇ 10 ਮਈ ਤੱਕ ਰੋਕ ਲੱਗਾ ਦਿੱਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬੱਗਾ ਦੀ ਗ੍ਰਿਫ਼ਤਾਰੀ ਵਾਰੰਟ ਦੀ ਸੁਣਵਾਈ ਤੋਂ ਬਾਅਦ ਇਹ ਫੈਸਲਾ ਲਿਆ ਹੈ। ਬੱਗਾ ਨੇ ਦੇਰ ਸ਼ਾਮ ਆਪਣੇ ਗ੍ਰਿਫ਼ਤਾਰੀ ਵਾਰੰਟ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਸੀ।
ਜਾਣਕਾਰੀ ਮੁਤਾਬਕ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਧੀ ਰਾਤ ਨੂੰ ਸੁਣਵਾਈ ਹੋਈ ਅਤੇ ਪਟੀਸ਼ਨ ‘ਤੇ ਫੈਸਲਾ ਦਿੱਤਾ ਗਿਆ। ਦੱਸ ਦੇਈਏ ਕਿ ਪੰਜਾਬ ਪੁਲਸ ਦੀ ਹਿਰਾਸਤ ਤੋਂ ਰਿਹਾਅ ਹੋਏ ਬੱਗਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਸਨ। ਬੱਗਾ ਵਿਰੁੱਧ ਮੋਹਾਲੀ ਕੋਰਟ ਨੇ ਨਵਾਂ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਮੋਹਾਲੀ ਕੋਰਟ ਨੇ ਪੰਜਾਬ ਪੁਲਸ ਦੀ ਸਾਈਬਰ ਕ੍ਰਾਈਮ ਬ੍ਰਾਂਚ ਨੂੰ ਤਜਿੰਦਰ ਪਾਲ ਸਿੰਘ ਬੱਗਾ ਨੂੰ ਗ੍ਰਿਫ਼ਤਾਰ ਕਰ ਕੋਰਟ ‘ਚ ਪੇਸ਼ ਕਰਨ ਲਈ ਕਿਹਾ ਸੀ।