ਤਾਲਿਬਾਨ ਦੇ ਸਿਆਸੀ ਮੁਖੀ ਅਬਦੁੱਲ ਗ਼ਨੀ ਬਰਾਦਰ ਨੇ ਆਰਥਿਕ ਤੇ ਵਪਾਰਕ ਸੰਬੰਧਾਂ ਬਾਰੇ ਕੀਤਾ ਵੱਡਾ ਐਲਾਨ

0
59

ਤਾਲਿਬਾਨ ਵੱਲੋਂ ਅਫਗਾਨਿਸਤਾਨ ‘ਤੇ ਕਬਜ਼ਾ ਕਰ ਲਿਆ ਗਿਆ ਤੇ ਇਸ ਮਗਰੋਂ ਦੁਨੀਆਂ ਭਰ ‘ਚ ਇਸ ਨੂੰ ਨਿੰਦਿਆ ਜਾ ਰਿਹਾ ਹੈ। ਹੁਣ ਦੁਨੀਆਂ ਭਰ ਦੇ ਵਿਰੋਧ ਮਗਰੋਂ ਤਾਲਿਬਾਨ ਨੇ ਵੱਡਾ ਐਲਾਨ ਕੀਤਾ ਹੈ। ਤਾਲਿਬਾਨ ਦੇ ਸਿਆਸੀ ਮੁਖੀ ਮੁੱਲ੍ਹਾ ਅਬਦੁੱਲ ਗ਼ਨੀ ਬਰਾਦਰ ਨੇ ਕਿਹਾ ਹੈ ਕਿ ਉਹ ਅਮਰੀਕਾ ਸਮੇਤ ਸਾਰੇ ਮੁਲਕਾਂ ਨਾਲ ਆਰਥਿਕ ਤੇ ਵਪਾਰਕ ਸੰਬੰਧ ਬਣਾਉਣਾ ਚਾਹੁੰਦੇ ਹਨ। ਤਾਲਿਬਾਨ ਦਾ ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਅਮਰੀਕਾ ਤੇ ਕੈਨੇਡਾ ਸਣੇ ਦੁਨੀਆ ਦੇ ਕਈ ਦੇਸ਼ਾਂ ਨੇ ਤਾਲਿਬਾਨ ਸਰਕਾਰ ਨੂੰ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਬਰਾਦਰ ਨੇ ਆਪਣੇ ਟਵੀਟ ’ਚ ਕਿਹਾ,‘‘ਇਸਲਾਮਿਕ ਅਮੀਰਾਤ ਆਫ਼ ਅਫ਼ਗਾਨਿਸਤਾਨ ਸਾਰੇ ਮੁਲਕਾਂ, ਖਾਸ ਕਰਕੇ ਅਮਰੀਕਾ ਨਾਲ ਕੂਟਨਤੀਕ ਤੇ ਵਾਪਰਕ ਰਿਸ਼ਤੇ ਬਣਾਉਣਾ ਚਾਹੁੰਦਾ ਹੈ। ਉਨ੍ਹਾਂ ਵੱਲੋਂ ਇਹ ਕਿਹਾ ਗਿਆ ਕਿ ਤਾਲਿਬਾਨ ਨੇ ਇਹ ਕਦੇ ਵੀ ਨਹੀਂ ਕਿਹਾ ਕਿ ਉਹ ਕਿਸੇ ਮੁਲਕ ਨਾਲ ਵਪਾਰ ਨਹੀਂ ਕਰਨਗੇ। ਉਨ੍ਹਾਂ ਨੇ ਕਿਹਾ ਕਿ ਸਿਰਫ਼ ਪ੍ਰਚਾਰ ਲਈ ਅਜਿਹੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਇਸ ’ਚ ਕੁੱਝ ਵੀ ਸੱਚਾਈ ਨਹੀਂ ਹੈ।

ਉੱਧਰ ਅਮਰੀਕੀ ਰਾਸ਼ਟਰਪਤੀ ਬਾਇਡਨ ਨੇ ਕਿਹਾ ਹੈ ਕਿ ਕਾਬੁਲ ਤੋਂ ਵੱਡੇ ਪੱਧਰ ’ਤੇ ਲੋਕਾਂ ਨੂੰ ਕੱਢਣ ਦੌਰਾਨ ਕਈ ਜਾਨਾਂ ਜਾਣ ਦਾ ਜੋਖਿਮ ਹੈ। ਉਨ੍ਹਾਂ ਕਾਬੁਲ ਤੋਂ ਉਡਾਣਾਂ ਰਾਹੀਂ ਵੱਡੇ ਪੱਧਰ ’ਤੇ ਲੋਕਾਂ ਨੂੰ ਕੱਢਣ ਦੇ ਕੰਮ ਨੂੰ ਇਤਿਹਾਸ ਦੀ ਸਭ ਤੋਂ ਮੁਸ਼ਕਿਲ ਮੁਹਿੰਮ ਕਰਾਰ ਦਿੱਤਾ ਹੈ। ਬਾਇਡਨ ਨੇ ਕਿਹਾ ਕਿ ਉਹ ਅਮਰੀਕੀਆਂ ਅਤੇ ਸਹਿਯੋਗੀ ਮੁਲਕਾਂ ਦੇ ਲੋਕਾਂ ਨੂੰ ਅਫ਼ਗਾਨਿਸਤਾਨ ਤੋਂ ਵਤਨ ਵਾਪਸ ਲੈ ਕੇ ਆਉਣਗੇ।

LEAVE A REPLY

Please enter your comment!
Please enter your name here