ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀ ਸੰਗਤ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਸਖ਼ਤ ਨਿੰਦਾ

0
97

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਵਾਲੀ ਘਟਨਾ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

BIG BREAKING: ਪੰਜਾਬ ਵਿਚ 14 ਨੂੰ ਨਹੀਂ ਪੈਣਗੀਆਂ ਵੋਟਾਂ, EC ਦਾ ਵੱਡਾ ਫੈਸਲਾ

ਉਨ੍ਹਾਂ ਨੇ ਆਖਿਆ ਕਿ ਸੰਗਤ ’ਤੇ ਪਥਰਾਅ ਅਤੇ ਲਾਠੀਚਾਰਜ ਕਰਨਾ ਬੇਹੱਦ ਮੰਦਭਾਗਾ ਹੈ ਜਿਸ ਦੀ ਬਿਹਾਰ ਸਰਕਾਰ ਨੂੰ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਜਿਨ੍ਹਾਂ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦੀ ਸ਼ਤਾਬਦੀ ਮੌਕੇ ਵੱਡੀ ਸੇਵਾ ਕੀਤੀ ਸੀ, ਉਹ ਇਸ ਘਟਨਾ ਦੇ ਪੀੜ੍ਹਤਾਂ ਨੂੰ ਨਿਆਂ ਦਿਵਾਉਣ ਲਈ ਅੱਗੇ ਆਉਣ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਬਿਹਾਰ ਸਰਕਾਰ ਨਾਲ ਰਾਬਤਾ ਵੀ ਕਾਇਮ ਕੀਤਾ ਜਾਵੇਗਾ।

ਪਿੰਡਾਂ ਵਾਲਿਆਂ ਨੇ ਬਣਾ ਲਿਆ ਮੂਡ, ਕਹਿੰਦੇ ਇਸ ਬਾਰ ਦੇਣਾ ਇਸ ਪਾਰਟੀ ਦਾ ਸਾਥ !

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਰਾਜਸਥਾਨ ਅੰਦਰ ਇਕ ਗੂੰਗੀ ਬੋਲੀ ਮਾਸੂਮ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਦੀ ਵੀ ਨਿੰਦਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਮਾਸੂਮ ਬੱਚੀ ਨਾਲ ਅਲਵਰ ਵਿਖੇ ਗੈਂਗ ਰੇਪ ਮਾਨਵਤਾ ਦੇ ਮੱਥੇ ’ਤੇ ਕਲੰਕ ਹੈ, ਜਿਸ ਦੇ ਦੋਸ਼ੀ ਬਖ਼ਸ਼ੇ ਨਹੀਂ ਜਾਣੇ ਚਾਹੀਦੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸਥਾਨਕ ਸਿੱਖ ਆਗੂਆਂ ਨਾਲ ਰਾਬਤਾ ਬਣਾਇਆ ਗਿਆ ਹੈ ਅਤੇ ਹਰ ਪੱਧਰ ’ਤੇ ਇਸ ਵਿਚ ਸਹਿਯੋਗ ਕੀਤਾ ਜਾਵੇਗਾ। ਦੋਸ਼ੀ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਕਰੜੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਜੋ ਆਪਣੇ ਆਪ ਵਿਚ ਮਿਸਾਲ ਬਣੇ।

LEAVE A REPLY

Please enter your comment!
Please enter your name here