ਖਜੂਰ ਦਾ ਸੇਵਨ ਸਿਹਤ ਲਈ ਬਹੁਤ ਚੰਗਾ ਹੁੰਦਾ ਹੈ। ਰੋਜ਼ਾਨਾ ਖਜੂਰ ਖਾਣ ਦੇ ਬਹੁਤ ਸਾਰੇ ਫਾਇਦੇ ਹਨ। ਖਜੂਰ ’ਚ ਮਿਨਰਲ, ਫਾਈਬਰ, ਪੋਟਾਸ਼ੀਅਮ, ਮੈਗਨੀਸ਼ੀਅਮ, ਵਿਟਾਮਿਨ-ਬੀ, ਫਾਈਬਰ, ਮੈਗਨੀਜ਼ ਤੇ ਕਾਪਰ ਦੀ ਮਾਤਰਾ ਵਧੇਰੇ ਪੱਧਰ ’ਤੇ ਪਾਈ ਜਾਂਦੀ ਹੈ। ਖਜੂਰ ਦੀ ਤਸੀਰ ਗਰਮ, ਖਾਣ ’ਚ ਮਿੱਠੀ, ਖੂਨ ਸਾਫ਼ ਕਰਨ ਵਾਲੀ ਹੁੰਦੀ ਹੈ। ਆਯੁਰਵੈਦ ਪੱਖੋਂ ਖਜੂਰ ’ਚ 70 ਫ਼ੀਸਦੀ ਕੁਦਰਤੀ ਸ਼ੂਗਰ ਹੁੰਦੀ ਹੈ। ਗਲੂਕੋਜ ਅਤੇ ਫਰਕਟੋਜ ਦਾ ਖਜਾਨਾ ਖਜੂਰ ਸ਼ੂਗਰ ਲਈ ਸਹਾਇਕ ਹੋਣ ਦੇ ਨਾਲ ਇਮਿਊਨ ਪਾਵਰ ਨੂੰ ਵੀ ਬੂਸਟ ਕਰਦਾ ਹੈ। ਖਜੂਰ ਦਾ ਸੇਵਨ ਦਿਲ ਨਾਲ ਜੁੜੀਆਂ ਪ੍ਰੇਸ਼ਾਨੀਆਂ ਤੋਂ ਬਚਾਵ ਕਰਨ ‘ਚ ਬਹੁਤ ਕਾਰਗਾਰ ਸਾਬਤ ਹੁੰਦਾ ਹੈ।
ਖਜੂਰ ਖਾਣ ਦੇ ਫਾਇਦੇ ਇਸ ਪ੍ਰਕਾਰ ਹਨ…
ਹੱਡੀਆਂ ਨੂੰ ਮਜਬੂਤ ਬਣਾਉਣ ‘ਚ ਸਹਾਇਕ
ਖਜੂਰ ’ਚ ਸੇਲੇਨਿਅਮ, ਮੈਂਗਨੀਜ ਅਤੇ ਮੈਗਨੇਸ਼ੀਅਮ ਦੀ ਮਾਤਰਾ ਪਾਈ ਜਾਂਦੀ ਹੈ। ਇਹ ਉਹ ਮਿਨਰਲਸ ਹੈ, ਜੋ ਹੱਡੀਆਂ ਨੂੰ ਮਜਬੂਤ ਬਣਾਉਂਦੇ ਹਨ। ਸੇਲੇਨਿਅਮ ਰਿਚ ਹੋਣ ਨਾਲ ਕੈਂਸਰ ਤੋਂ ਮੁਕਤੀ ਵੀ ਮਿਲਦੀ ਹੈ।
ਐਨਰਜੀ ਪ੍ਰਦਾਨ
ਖਜੂਰ ’ਚ ਮੌਜੂਦ ਕੁਦਰਤੀ ਸ਼ੂਗਰ ਉਰਜਾ ਪ੍ਰਦਾਨ ਕਰਦਾ ਹੈ। ਖਜੂਰ ’ਚ ਪਾਏ ਜਾਣ ਵਾਲੇ ਫਾਈਬਰ ਤੁਹਾਨੂੰ ਪੂਰੇ ਦਿਨ ਐਕਟਿਵ ਰੱਖਦੇ ਹਨ। ਪ੍ਰੋਟੀਨ ਦੀ ਮਾਤਰਾ ਪੂਰੀ ਕਰਨ ਲਈ ਖਜੂਰ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੈ।
ਅਨੀਮੀਆ ਦੂਰ
ਖਜੂਰ ’ਚ ਆਇਰਨ ਦੀ ਮਾਤਰਾ ਭਰਪੂਰ ਹੁੰਦੀ ਹੈ, ਜਿਸਦੇ ਨਾਲ ਸਰੀਰ ’ਚ ਹੀਮੋਗਲੋਬਿਨ ਪੱਧਰ ਤੇਜੀ ਨਾਲ ਵਧਦਾ ਹੈ। ਬਹੁਤ ਸਾਰਿਆਂ ਔਰਤਾਂ ਅਤੇ ਬੱਚੇ ਅਕਸਰ ਅਨੀਮੀਆ ਤੋਂ ਪੀੜਤ ਹੁੰਦੇ ਹਨ। ਖਜੂਰ ਇਸ ਸਮੱਸਿਆ ਤੋਂ ਨਿਜਾਤ ਦਵਾਉਣ ਦਾ ਵਧੀਆ ਤਰੀਕਾ ਹੈ। ਇਸ ’ਚ ਕੁਦਰਤੀ ਸ਼ੂਗਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ।
ਪਾਚਨ ਪ੍ਰਣਾਲੀ
ਖਜੂਰ ’ਚ ਘੁਲਣਸ਼ੀਲ ਫਾਈਬਰਸ ਪਾਇਆ ਜਾਂਦਾ ਹੈ। ਇਹ ਪਾਚਨ ਪ੍ਰਣਾਲੀ ਨੂੰ ਚਲਾਉਣ ਲਈ ਬਹੁਤ ਜਰੂਰੀ ਹੈ। ਖਜੂਰ ਦੀ ਵਰਤੋਂ ਰੋਜ਼ਾਨਾ ਕਰਨ ਨਾਲ ਪਾਚਨ ਦੀ ਸਮੱਸਿਆ ਨਹੀਂ ਹੁੰਦੀ। ਇਸ ਨਾਲ ਪੇਟ ਸਬੰਧੀ ਹੋਣ ਵਾਲਿਆਂ ਪਰੇਸ਼ਾਨੀਆਂ ਹੌਲੀ-ਹੌਲੀ ਖਤਮ ਹੋ ਜਾਂਦੀਆਂ ਹਨ।
ਕੋਲੈਸਟ੍ਰਾਲ ਕੰਟਰੋਲ
ਖ਼ੂਨ ‘ਚ ਕੋਲੈਸਟ੍ਰਾਲ ਵੱਧਣ ਨਾਲ ਦਿਲ ਦੇ ਰੋਗ ਹੋ ਜਾਂਦੇ ਹਨ। ਦਿਲ ਦੇ ਰੋਗ ਹੋਣ ਨਾਲ ਤੁਹਾਡੀ ਜਾਨ ਜਾਣ ਦਾ ਖ਼ਤਰਾ ਵੱਧ ਜਾਂਦਾ ਹੈ । ਖਜੂਰ ਨਾਲ ਤੁਸੀਂ ਆਪਣੇ ਕੋਲੈਸਟ੍ਰਾਲ ਨੂੰ ਸੰਤੁਲਿਤ ਕਰ ਸਕਦੇ ਹਨ।
ਦਿਲ ਨੂੰ ਸੁਰੱਖਿਅਤ ਰੱਖਣ ਲਈ
ਦਿਲ ਨੂੰ ਸੁਰੱਖਿਅਤ ਰੱਖਣ ਲਈ ਰੋਜਾਨਾ ਖਜੂਰ ਦੀ ਵਰਤੋਂ ਕਰਨੀ ਚਾਹੀਦੀ ਹੈ। 2 ਤੋਂ 3 ਹਫਤੇ ਖਜੂਰ ਦਾ ਲਗਾਤਾਰ ਸੇਵਨ ਕਰਨ ਨਾਲ ਦਿਲ ਪੂਰੀ ਤਰ੍ਹਾਂ ਸੁਰੱਖਿਅਤ ਤੇ ਤੰਦਰੁਸਤ ਹੋ ਜਾਂਦਾ ਹੈ। ਇਸ ਨਾਲ ਰੋਗਾਂ ਦੀ ਸਮੱਸਿਆ ਘੱਟ ਜਾਂਦੀ ਹੈ।