ਨਵੀਂ ਦਿੱਲੀ : ਦੇਸ਼ ਅੰਦਰ ਆਏ ਦਿਨ ਹੀ ਕਿਸੇ ਨਾ ਕਿਸੇ ਜਗ੍ਹਾਂ ਤੋਂ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।ਅਜਿਹਾ ਹੀ ਇੱਕ ਮਾਮਲਾ ਦਿੱਲੀ ਸ਼ਹਿਰ ਤੋਂ ਸਾਹਮਣੇ ਆਇਆ ਹੈ। ਦੱਖਣੀ-ਪੂਰਬੀ ਦਿੱਲੀ ਦੇ ਕਾਲਿੰਦੀ ਕੁੰਜ ਮੈਟਰੋ ਸਟੇਸ਼ਨ ਨੇੜੇ ਅੱਗ ਦਾ ਕਹਿਰ ਵੇਖਣ ਨੂੰ ਮਿਲਿਆ। ਇਸ ਘਟਨਾ ਵਿਚ 53 ਝੌਂਪੜੀਆਂ ਸੜ ਕੇ ਸੁਆਹ ਹੋ ਗਈਆਂ। ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ। ਓਧਰ ਫਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਨੂੰ ਵਾਪਰੀ ਅਤੇ ਅੱਗ ਬੁਝਾਊ ਦਸਤੇ ਨੂੰ ਇਸ ਦੀ ਸੂਚਨਾ ਰਾਤ ਕਰੀਬ 12 ਵਜੇ ਮਿਲੀ।
ਦੱਸ ਦੇਈਏ ਕਿ ਇਸ ਤੋਂ ਇਕ ਦਿਨ ਪਹਿਲਾਂ ਲਾਜਪਤ ਨਗਰ ਵਿਚ ਇਕ ਕੱਪੜਿਆਂ ਦੇ ਸ਼ੋਅਰੂਮ ਵਿਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਸੀ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ 30 ਅੱਗ ਬੁਝਾਊ ਗੱਡੀਆਂ ਮੌਕੇ ’ਤੇ ਪਹੁੰਚੀਆਂ ਸਨ, ਜਿਸ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ।