ਦਿੱਲੀ ਵਿੱਚ ਅੱਜ ਮੀਂਹ ਕਾਰਨ ਕੁੱਝ ਇਲਾਕਿਆਂ ਵਿੱਚ ਪਾਣੀ ਭਰ ਜਾਣ ਕਾਰਨ ਆਵਾਜਾਈ ਇੱਕ ਵਾਰ ਫਿਰ ਪ੍ਰਭਾਵਿਤ ਹੋਈ। ਰਾਸ਼ਟਰੀ ਰਾਜਧਾਨੀ ਵਿੱਚ ਮੰਗਲਵਾਰ ਸਵੇਰ ਤੋਂ 229.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜੋ ਕਿ ਸਤੰਬਰ ਦੀ Average129.8 ਮਿਲੀਮੀਟਰ ਤੋਂ ਬਹੁਤ ਜ਼ਿਆਦਾ ਹੈ।
ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ ਅਨੁਸਾਰ, ਦਿੱਲੀ ਵਿੱਚ ਵੀਰਵਾਰ ਸਵੇਰੇ 8.30 ਵਜੇ ਤੱਕ ਪਿਛਲੇ 24 ਘੰਟਿਆਂ ਵਿੱਚ 117.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜੋ ਕਿ 19 ਸਾਲਾਂ ਵਿੱਚ ਸਤੰਬਰ ਵਿੱਚ ਸਭ ਤੋਂ ਵੱਧ ਬਾਰਿਸ਼ ਹੈ। ਰਾਜਧਾਨੀ ਵਿੱਚ ਲਗਾਤਾਰ ਦੂਜੇ ਦਿਨ ਇੱਕ ਦਿਨ ਵਿੱਚ 100 ਮਿਲੀਮੀਟਰ ਤੋਂ ਵੱਧ ਮੀਂਹ ਦਰਜ ਕੀਤਾ ਗਿਆ।
ਦਿੱਲੀ ਵਿੱਚ ਬੁੱਧਵਾਰ ਸਵੇਰੇ 8.30 ਵਜੇ ਤੱਕ ਪਿਛਲੇ 24 ਘੰਟਿਆਂ ਵਿੱਚ 112.1 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ ਸੀ। ਜਿਸ ਕਾਰਨ ਚਾਣਕਿਆਪੁਰੀ ਦੇ ਅੰਬੈਸੀ ਖੇਤਰ ਅਤੇ ਕਨਾਟ ਪਲੇਸ ਦੇ ਵਪਾਰਕ ਕੇਂਦਰ ਸਮੇਤ ਕਈ ਇਲਾਕਿਆਂ ਵਿੱਚ ਗੋਡੇ ਡੂੰਘੇ ਪਾਣੀ ਭਰ ਗਏ ਅਤੇ ਆਵਾਜਾਈ ਵੀ ਪ੍ਰਭਾਵਿਤ ਹੋਈ।
ਆਈਐਮਡੀ ਦੇ ਅਨੁਸਾਰ, ਰਾਜਧਾਨੀ ਵਿੱਚ 13 ਸਤੰਬਰ, 2002 ਨੂੰ 126.8 ਮਿਲੀਮੀਟਰ ਬਾਰਿਸ਼ ਹੋਈ ਸੀ। ਇਸ ਮਹੀਨੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਬਾਰਸ਼ 16 ਸਤੰਬਰ 1963 ਨੂੰ 172.6 ਮਿਲੀਮੀਟਰ ਸੀ।









