ਦਿੱਲੀ ‘ਚ ਕਾਫ਼ੀ ਪ੍ਰਦੂਸ਼ਣ ਹੋ ਗਿਆ ਹੈ। ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਲਈ ਵਧਦੇ ਪ੍ਰਦੂਸ਼ਣ ਕਾਰਨ ਅਦਾਲਤ ਨੇ ਸਕੂਲ ਖੋਲ੍ਹਣ ਲਈ ਦਿੱਲੀ ਸਰਕਾਰ ਨੂੰ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਪੁੱਛਿਆ ਕਿ ਸੂਬੇ ‘ਚ ਵਧਦੇ ਪ੍ਰਦੂਸ਼ਣ ਦੇ ਬਾਵਜੂਦ ਸਕੂਲ ਕਿਉਂ ਖੋਲ੍ਹੇ ਗਏ। ਦਿੱਲੀ-ਐੱਨਸੀਆਰ ‘ਚ ਹਵਾ ਪ੍ਰਦੂਸ਼ਣ ‘ਤੇ ਟਿੱਪਣੀ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਵਧਦੇ ਪ੍ਰਦੂਸ਼ਣ ਤੋਂ ਬਾਅਦ ਵੀ ਸਾਨੂੰ ਲੱਗਦਾ ਹੈ ਕਿ ਕੁੱਝ ਨਹੀਂ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਅਦਾਲਤ ਨੇ ਸੀਐਨਜੀ ਬੱਸਾਂ ਬਾਰੇ ਵੀ ਸਰਕਾਰ ਨੂੰ ਸਵਾਲ ਕੀਤੇ। ਇਸ ਤੋਂ ਪਹਿਲਾਂ ਦੀ ਸੁਣਵਾਈ ਵਿੱਚ ਸਿਖਰਲੀ ਅਦਾਲਤ ਨੇ ਨਿਯਮਾਂ ਦੀ ਪਾਲਣਾ ਲਈ ਟਾਸਕ ਫੋਰਸ ਬਣਾਉਣ ਦੀ ਗੱਲ ਕੀਤੀ ਸੀ। ਅਦਾਲਤ ਦਿੱਲੀ ਵਿੱਚ ਵਧਦੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਦੇ 17 ਸਾਲਾ ਵਿਦਿਆਰਥੀ ਆਦਿਤਿਆ ਦੂਬੇ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਕਰ ਰਹੀ ਹੈ।
ਚੀਫ਼ ਜਸਟਿਸ ਐਨਵੀ ਰਮੰਨਾ ਨੇ ਦਿੱਲੀ ਸਰਕਾਰ ਵੱਲੋਂ ਪੇਸ਼ ਹੋਏ ਡਾਕਟਰ ਏਐਮ ਸਿੰਘਵੀ ਨੂੰ ਕਿਹਾ, “ਅਸੀਂ ਇਸ ਨੂੰ ਹਮਲਾਵਰ ਰੂਪ ਨਾਲ ਦੇਖ ਰਹੇ ਹਾਂ ਅਤੇ ਤੁਸੀਂ ਸਾਨੂੰ ਕਿਹਾ ਸੀ ਕਿ ਸਕੂਲ ਬੰਦ ਹਨ, ਪਰ ਅਜਿਹਾ ਨਹੀਂ ਹੈ। 3 ਤੋਂ 4 ਸਾਲ ਦੇ ਬੱਚਿਆਂ ਨੂੰ ਸਕੂਲ ਭੇਜਿਆ ਜਾ ਰਿਹਾ ਹੈ।” ਸੀਜੇਆਈ ਨੇ ਕਿਹਾ ਕਿ ਅੱਜ ਦੇ ਅਖਬਾਰ ‘ਚ ਬੱਚੇ ਸਕੂਲ ਜਾ ਰਹੇ ਹਨ। ਉਨ੍ਹਾਂ ਕਿਹਾ, ‘ਜੇ ਤੁਸੀਂ ਹੁਕਮ ਚਾਹੁੰਦੇ ਹੋ ਤਾਂ ਅਸੀਂ ਕਿਸੇ ਨੂੰ ਨਿਯੁਕਤ ਕਰ ਸਕਦੇ ਹਾਂ।’ ਜਸਟਿਸ ਰਮੰਨਾ ਨੇ ਕਿਹਾ ਕਿ ਬਜ਼ੁਰਗਾਂ ਨੂੰ ਘਰ ਤੋਂ ਕੰਮ ਕਰਨਾ ਪੈਂਦਾ ਹੈ ਅਤੇ ਬੱਚਿਆਂ ਨੂੰ ਸਕੂਲ ਜਾਣਾ ਪੈਂਦਾ ਹੈ।
ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਨੇ 29 ਨਵੰਬਰ ਤੋਂ ਸੂਬੇ ‘ਚ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਸੀ। ਇਸ ਦੌਰਾਨ ਦਿੱਲੀ ਦੀ ਹਵਾ ਪਿਛਲੇ ਕੁੱਝ ਸਮੇਂ ਤੋਂ ਬੇਹੱਦ ਖ਼ਰਾਬ ਪੱਧਰ ‘ਤੇ ਪਹੁੰਚ ਗਈ ਹੈ। ਸੁਪਰੀਮ ਕੋਰਟ ਨੇ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਸਰਕਾਰ ਨੂੰ ਫਟਕਾਰ ਲਗਾਈ ਹੈ।