ਦਿੱਲੀ ਦੀ ਸਬਜ਼ੀ ਮੰਡੀ ਇਲਾਕੇ ਵਿੱਚ ਪੰਜ ਮੰਜ਼ਿਲਾ ਇਮਾਰਤ ਢਹਿ ਗਈ। ਇਸ ਘਟਨਾ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਚਸ਼ਮਦੀਦਾਂ ਅਨੁਸਾਰ ਬਹੁਤ ਸਾਰੇ ਲੋਕਾਂ ਦਾ ਮਲਬੇ ਹੇਠ ਦਬੇ ਹੋਣ ਦਾ ਖਦਸ਼ਾ ਹੈ।
ਇਸ ਦੇ ਨਾਲ ਹੀ ਕਈ ਵਾਹਨ ਵੀ ਮਲਬੇ ਹੇਠ ਦਬੇ ਹੋਏ ਹਨ। ਦਿੱਲੀ ਪੁਲਿਸ ਦੇ ਅਨੁਸਾਰ, ਇੱਕ ਵਿਅਕਤੀ ਨੂੰ ਹਾਦਸੇ ਵਿੱਚ ਬਚਾ ਲਿਆ ਗਿਆ ਹੈ ਅਤੇ ਹਸਪਤਾਲ ਲਿਜਾਇਆ ਗਿਆ ਹੈ। ਇਸ ਤੋਂ ਇਲਾਵਾ ਅਜੇ ਬਚਾਅ ਕਾਰਜ ਚੱਲ ਰਿਹਾ ਹੈ।