ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਪੰਜਾਬ ਦਾ CM ਬਣਨ ‘ਤੇ ਦਿੱਤੀ ਵਧਾਈ

0
41

ਅੱਜ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਚੁੱਕ ਲਈ ਹੈ। ਉਹ ਹੁਣ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਉਨ੍ਹਾਂ ਨੇ ਸਹੁੰ ਚੁੱਕਣ ਤੋਂ ਬਾਅਦ ਇਨਕਲਾਬ ਜਿੰਦਾਬਾਦ ਦੇ ਨਾਅਰੇ ਲਾਏ ਤੇ ਪੰਜਾਬੀਆਂ ਦਾ ਸਹੁੰ ਚੁੱਕ ਸਮਾਗਮ ‘ਚ ਸ਼ਾਮਿਲ ਹੋਣ ਲਈ ਧੰਨਵਾਦ ਕੀਤਾ। ਦਿੱਲੀ ਦੇ ਮੁੱਖ ਮੰਤਰੀ ਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੱਤੀ ਹੈ।

ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਬਣਨ ‘ਤੇ ਭਗਵਮਤ ਮਾਨ ਨੂੰ ਬਹੁਤ- ਬਹੁਤ ਵਧਾਈ ਹੋਵੇ। ਉਨ੍ਹਾਂ ਨੇ ਇਹ ਵੀ ਲਿਖਿਆ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਤੁਹਾਡੀ ਅਗਵਾਈ ‘ਚ ਪੰਜਾਬ ‘ਚ ਖੁਸ਼ਹਾਲੀ ਵਾਪਸ ਆਵੇਗੀ ਤੇ ਪੰਜਾਬ ਮੁੜ ਤਰੱਕੀ ਕਰੇਗਾ।ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ।

LEAVE A REPLY

Please enter your comment!
Please enter your name here