ਬੀਤੀ ਰਾਤ ਦਿੱਲੀ ‘ਚ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ AIIMS ਹਸਪਤਾਲ ‘ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ।ਏਮਜ਼ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 26 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾ ਲਿਆ। ਫਿਲਹਾਲ ਇਸ ਘਟਨਾ ਵਿੱਚ ਹੋਏ ਨੁਕਸਾਨ ਦੀ ਜਾਂਚ ਕੀਤੀ ਜਾ ਰਹੀ ਹੈ ।
ਬੁੱਧਵਾਰ ਰਾਤ ਸਮੇਂ AIIMS ਦੇ ਕਨਵਰਜ਼ਨ ਬਲਾਕ ਦੀ ਨੌਵੀਂ ਮੰਜ਼ਿਲ ਵਿੱਚ ਅੱਗ ਲੱਗ ਗਈ ਸੀ। ਏਮਜ਼ ਦੇ ਡਾਕਟਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਬਲਾਕ ਵਿੱਚ ਜਾਂਚ ਆਦਿ ਦਾ ਕੰਮ ਕੀਤਾ ਜਾਂਦਾ ਹੈ। ਮਰੀਜ਼ਾਂ ਨੂੰ ਇੱਥੇ ਦਾਖਲ ਨਹੀਂ ਕੀਤਾ ਜਾਂਦਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ AIIMS ਵਿੱਚ 17 ਅਗਸਤ 2019 ਦੌਰਾਨ ਵੀ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਸੀ । ਉਸ ਘਟਨਾ ਦੇ ਨਿਸ਼ਾਨ ਹਾਲੇ ਵੀ ਏਮਜ਼ ਦੇ ਅਕਾਦਮਿਕ ਬਲਾਕ ਵਿੱਚ ਦਿਖਾਈ ਦਿੰਦੇ ਹਨ, ਜਿਸ ਵਿੱਚ ਕਰੋੜਾਂ ਰੁਪਏ ਦੀ ਇੱਕ ਆਧੁਨਿਕ ਲੈਬ ਸੜ ਗਈ ਸੀ
ਇਸ ਘਟਨਾ ਸੰਬੰਧੀ ਅੱਗ ਬੁਝਾਊ ਵਿਭਾਗ ਨੇ ਦੱਸਿਆ ਕਿ ਇਸ ਘਟਨਾ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ । ਅੱਗ ਬੁਝਾਊ ਵਿਭਾਗ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ 10.30 ਵਜੇ ਦੇ ਕਰੀਬ ਇਸ ਘਟਨਾ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 26 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਕਿਹਾ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ।