ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਲੁਧਿਆਣਾ ਦੌਰਾ ਰੱਦ ਹੋ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਦੇ ਮਲੇਰਕੋਟਲਾ ਰੋਡ ‘ਤੇ ਬਲੇਸਿੰਗ ਰਿਜ਼ੋਰਟ ਦਾ ਦੌਰਾ ਕਰਨਾ ਸੀ। ਇੱਥੇ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕਰਕੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਲਈ ਦੂਜੀ ਗਰੰਟੀ ਦਾ ਐਲਾਨ ਕਰਨਾ ਸੀ।
ਕੇਜਰੀਵਾਲ ਨੇ ਪਹਿਲਾਂ ਪਹਿਲੀ ਗਰੰਟੀ ਲਈ 29 ਜੂਨ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਸੀ। ਇਸ ਵਿੱਚ, ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ, ਉਨ੍ਹਾਂ ਨੇ ਸਾਰੇ ਘਰੇਲੂ ਖਪਤਕਾਰਾਂ ਨੂੰ 24 ਘੰਟੇ ਬਿਜਲੀ ਅਤੇ ਤਿੰਨ ਸੌ ਯੂਨਿਟ ਮੁਫਤ ਬਿਜਲੀ ਦੀ ਗਾਰੰਟੀ ਦਿੱਤੀ ਸੀ। ਇਸ ਵਾਰ ਕੇਜਰੀਵਾਲ ਨੇ ਦੂਜੀ ਘੋਸ਼ਣਾ ਲਈ ਲੁਧਿਆਣਾ ਨੂੰ ਚੁਣਿਆ ਸੀ।