ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਪਹੁੰਚ ਗਏ ਹਨ। ਕੇਜਰੀਵਾਲ ਨੇ ਸੂਬੇ ਅੰਦਰ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਦੇ ਐਲਾਨ ਬਾਰੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਅਗਲੇ ਹਫ਼ਤੇ ਹੋਵੇਗਾ।
ਐਡਵੋਕੇਟ ਚਾਹਲ ਨੇ ਰਾਜਪਾਲ ਨਾਲ ਮੁਲਾਕਾਤ ਹੋਣ ਤੱਕ ਦੀ ਦੱਸੀ ਕਹਾਣੀ
ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਜੇਕਰ ਪੰਜਾਬ ‘ਚ ਆਮ ਆਦਮੀ ਪਾਰਟੀ ਸੱਤਾ ‘ਚ ਆਉਂਦੀ ਹੈ ਤਾਂ ਅਮਨ-ਕਾਨੂੰਨ ਦੀ ਸਥਿਤੀ ‘ਚ ਸੁਧਾਰ ਕੀਤਾ ਜਾਵੇਗਾ ਅਤੇ ਬੇਅਦਬੀ ਦੀਆਂ ਪਿਛਲੀਆਂ ਸਾਰੀਆਂ ਘਟਨਾਵਾਂ ‘ਚ ਨਿਆਂ ਯਕੀਨੀ ਬਣਾਇਆ ਜਾਵੇਗਾ।ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਸੂਬੇ ਅੰਦਰ ਸਭ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ, ਫਿਰ ਭਾਵੇਂ ਉਹ ਪ੍ਰਧਾਨ ਮੰਤਰੀ ਹੋਵੇ ਜਾਂ ਫਿਰ ਕੋਈ ਹੋਰ।