
ਪੀਐੱਮ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ 30 ਨਵੰਬਰ ਤੋਂ ਬਾਅਦ ਮੁਫ਼ਤ ਰਾਸ਼ਨ ਦੀ ਵੰਡ ਨਹੀਂ ਹੋਵੇਗੀ। ਇਸ ਸੰਬੰਧ ਵਿੱਚ ਕੇਂਦਰੀ ਖੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਨੇ ਕਿਹਾ ਕਿ ਆਰਥਿਕਤਾ ਵਿੱਚ ਸੁਧਾਰ ਅਤੇ ਓਐਮਐਸਐਸ ਨੀਤੀ ਦੇ ਤਹਿਤ ਖੁੱਲੇ ਬਾਜ਼ਾਰ ਵਿੱਚ ਅਨਾਜ ਦੀ ਚੰਗੀ ਵਿਕਰੀ ਦੇ ਮੱਦੇਨਜ਼ਰ, ਪੀਐਮਜੀਕੇਏਵਾਈ ਦੁਆਰਾ ਮੁਫਤ ਰਾਸ਼ਨ ਦੀ ਵੰਡ ਨੂੰ ਨਵੰਬਰ ਤੋਂ ਅੱਗੇ ਵਧਾਉਣ ਦਾ ਪ੍ਰਸਤਾਵ ਨਹੀਂ ਹੈ।
ਇਸ ਸੰਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੀਐਮ ਮੋਦੀ ਨੂੰ ਅਪੀਲ ਕਰਦੇ ਹੋਏ ਟਵੀਟ ਕੀਤਾ ਹੈ। ਸੀਐਮ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ , ‘ਮਹਿੰਗਾਈ ਬਹੁਤ ਜ਼ਿਆਦਾ ਹੋ ਗਈ ਹੈ। ਆਮ ਆਦਮੀ ਨੂੰ ਦੋ ਵਕਤ ਦੀ ਰੋਟੀ ਵੀ ਔਖੀ ਹੋ ਰਹੀ ਹੈ। ਕੋਰੋਨਾ ਕਾਰਨ ਕਈ ਬੇਰੁਜ਼ਗਾਰ ਹੋ ਗਏ ਹਨ। ਪ੍ਰਧਾਨ ਮੰਤਰੀ ਜੀ, ਗਰੀਬਾਂ ਨੂੰ ਮੁਫਤ ਰਾਸ਼ਨ ਦੇਣ ਦੀ ਇਸ ਯੋਜਨਾ ਨੂੰ ਹੋਰ ਛੇ ਮਹੀਨਿਆਂ ਲਈ ਵਧਾਓ, ਦਿੱਲੀ ਸਰਕਾਰ ਆਪਣੀ ਮੁਫਤ ਰਾਸ਼ਨ ਯੋਜਨਾ ਨੂੰ ਛੇ ਮਹੀਨਿਆਂ ਲਈ ਵਧਾ ਰਹੀ ਹੈ।