ਚੰਡੀਗੜ੍ਹ: ਹਵਾਈ ਅੱਡੇ ‘ਤੇ ਪਹੁੰਚਦੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦਿੱਤੀ ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਰਾਜ ਦੇ 5 ਮੁੱਦਿਆਂ ਨੂੰ ਹੱਲ ਕਰਨ ਲਈ ਕਿਹਾ।
ਉਨ੍ਹਾਂ ਨੇ ਪਹਿਲੀ ਚੁਣੌਤੀ ਦਿੱਤੀ ਕਿ ਦਾਗੀ ਮੰਤਰੀਆਂ ਅਤੇ ਅਧਿਕਾਰੀਆਂ ਦੀਆਂ ਨਿਯੁਕਤੀਆਂ ਰੱਦ ਕੀਤੀਆਂ ਜਾਣ। ਦੂਜੀ ਬਰਗਾੜੀ ਕਾਂਡ ਦੇ ਮਾਸਟਰਮਾਈਂਡਸ ‘ਤੇ ਕਾਰਵਾਈ ਹੋਣੀ ਚਾਹੀਦੀ ਹੈ।
ਤੀਜੀ ਚੁਣੌਤੀ ਜੋ ਉਨ੍ਹਾਂ ਨੇ ਦਿੱਤੀ ਉਹ ਸੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰਨਾ। ਚੌਥਾ, ਕਿਸਾਨਾਂ ਦਾ 100 ਫੀਸਦੀ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਪੰਜਵਾਂ ਬਿਜਲੀ ਸਮਝੌਤੇ ਰੱਦ ਕੀਤੇ ਜਾਣ।
ਕੇਜਰੀਵਾਲ ਨੇ ਇਹ ਵੀ ਕਿਹਾ ਕਿ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਸਿਰਫ 49 ਦਿਨਾਂ ਲਈ ਬਣੀ ਸੀ, ਫਿਰ ਵੀ ਉਨ੍ਹਾਂ ਨੇ ਲੋਕਾਂ ਨਾਲ ਜੁੜੇ ਸਾਰੇ ਪ੍ਰਮੁੱਖ ਮੁੱਦਿਆਂ ਨੂੰ ਸੁਲਝਾ ਲਿਆ ਸੀ।