ਖੇਤੀਬਾੜੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ ‘ਤੇ ਸ਼੍ਰੋਮਣੀ ਅਕਾਲੀ ਦਲ ਅੱਜ’ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ ਕੱਢਣ ਜਾ ਰਿਹਾ ਹੈ। ਰੋਸ ਮਾਰਚ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਨੇਤਾ ਹਰਸਿਮਰਤ ਕੌਰ ਬਾਦਲ ਕਰਨਗੇ। ਇਸ ਦੌਰਾਨ ਖ਼ਬਰਾਂ ਆ ਰਹੀਆਂ ਹਨ ਕਿ ਦਿੱਲੀ ਆਉਣ ਵਾਲੇ ਅਕਾਲੀ ਦਲ ਦੇ ਵਰਕਰਾਂ ਨੂੰ ਪੁਲਿਸ ਨੇ ਸਰਹੱਦ ‘ਤੇ ਹੀ ਰੋਕ ਲਿਆ ਹੈ।
Strongly condemn Delhi police for sealing entry points to national capital & detaining @Akali_Dal_ workers reaching Gurdwara Rakabganj Sahib. Receiving phone calls & videos telling how Police trying to foil protest march to Parl against 3 Farm Laws. It’s an undeclared EMERGENCY! pic.twitter.com/lhHwMMTtqa
— Harsimrat Kaur Badal (@HarsimratBadal_) September 17, 2021
ਹਰਸਿਮਰਤ ਕੌਰ ਬਾਦਲ ਨੇ ਟਵੀਟ ਕੀਤਾ ਕਿ ਮੈਂ ਰਾਸ਼ਟਰੀ ਰਾਜਧਾਨੀ ਦੇ ਪ੍ਰਵੇਸ਼ ਦੁਆਰ ਨੂੰ ਸੀਲ ਕਰਨ ਅਤੇ ਗੁਰਦੁਆਰਾ ਰਕਾਬਗੰਜ ਸਾਹਿਬ ਪਹੁੰਚਣ ਵਾਲੇ ਅਕਾਲੀ ਵਰਕਰਾਂ ਨੂੰ ਹਿਰਾਸਤ ਵਿੱਚ ਲੈਣ ਦੇ ਦਿੱਲੀ ਪੁਲਿਸ ਦੇ ਅਣਉਚਿਤ ਵਿਵਹਾਰ ਦੀ ਸਖਤ ਨਿੰਦਾ ਕਰਦੀ ਹਾਂ। ਮੈਨੂੰ ਫ਼ੋਨ ਕਾਲਾਂ ਅਤੇ ਵੀਡਿਓਜ਼ ਰਾਹੀਂ ਜਾਣਕਾਰੀ ਮਿਲ ਰਹੀ ਹੈ ਕਿ ਦਿੱਲੀ ਪੁਲਿਸ ਇਸ ਰੋਸ ਮਾਰਚ ਨੂੰ ਨਾਕਾਮ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਹ ਇੱਕ ਅਣ -ਐਲਾਨੀ ਐਮਰਜੈਂਸੀ ਹੈ!