ਨਵੀਂ ਦਿੱਲੀ : ਕੋਰੋਨਾ ਸੰਕਰਮਣ ਦੇ ਘਟਦੇ ਮਾਮਲਿਆਂ ਨੂੰ ਵੇਖਦੇ ਹੋਏ ਹੁਣ ਦਿੱਲੀ ਸਰਕਾਰ ਨੇ ਵੀ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਹੈ। ਅੱਜਦਿੱਲੀ ਆਫਤ ਪ੍ਰਬੰਧਨ ਵਿਭਾਗ ਨੇ ਬੈਠਕ ਵਿੱਚ ਸਕੂਲਾਂ ਨੂੰ ਵੱਖ ਵੱਖ ਪੜਾਵਾਂ ਵਿੱਚ ਖੋਲ੍ਹਣ ਦਾ ਫੈਸਲਾ ਕੀਤਾ ਹੈ। ਦਿੱਲੀ ਸਰਕਾਰ ਨੇ 1 ਸਤੰਬਰ ਤੋਂ 9ਵੀਂ ਤੋਂ 12ਵੀਂ ਤੱਕ ਖੋਲ੍ਹਣ ਦਾ ਫੈਸਲਾ ਕੀਤਾ ਹੈ ਅਤੇ ਇਸ ਦੇ ਨਾਲ 6ਵੀਂ ਤੋਂ 8ਵੀਂ ਤੱਕ ਦੀਆਂ ਜਮਾਤਾਂ ਨੂੰ 8 ਸਤੰਬਰ ਤੋਂ ਖੋਲ੍ਹਣ ਦਾ ਫੈਸਲਾ ਕੀਤਾ ਹੈ।
ਦਿੱਲੀ ਵਿੱਚ ਸਕੂਲ ਖੋਲ੍ਹਣ ਬਾਰੇ ਵਿਚਾਰ ਵਟਾਂਦਰੇ ਲਈ ਅੱਜ ਦਿੱਲੀ ਆਫਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਦੀ ਮੀਟਿੰਗ ਬੁਲਾਈ ਗਈ ਸੀ। ਡੀਡੀਐਮਏ ਵਲੋਂ ਬਣਾਈ ਗਈ ਕਮੇਟੀ ਨੇ ਸਕੂਲ ਖੋਲ੍ਹਣ ਨੂੰ ਲੈ ਕੇ ਸਿਫਾਰਿਸ਼ ਕੀਤੀ ਸੀ। ਇਸ ਤੋਂ ਪਹਿਲਾਂ ਡੀਡੀਐਮਏ ਦੀ ਕਮੀਟੀ ਨੇ ਦਿੱਲੀ ਸਰਕਾਰ ਨੂੰ ਸੌਂਪੀ ਗਈ ਆਪਣੀ ਇੱਕ ਰਿਪੋਰਟ ਵਿੱਚ ਸਕੂਲਾਂ ਵਿੱਚ ਵੱਖ – ਵੱਖ ਲੇਵਲ ਵਿੱਚ ਖੋਲ੍ਹਣ ਦੀ ਸਿਫਾਰਿਸ਼ ਕੀਤੀ ਸੀ।
ਕਮੇਟੀ ਨੇ ਆਪਣੀ ਰਿਪੋਰਟ ਵਿੱਚ 50 ਫੀਸਦੀ ਸਮਰੱਥਾ ਵਾਲੇ ਸਕੂਲ ਖੋਲ੍ਹਣ ਦੀ ਗੱਲ ਕੀਤੀ ਸੀ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਕੋਰੋਨਾ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ। ਸਕੂਲਾਂ ਨੂੰ ਬੱਚਿਆਂ ਲਈ ਸੁਰੱਖਿਆ ਦੇ ਸਾਰੇ ਮਾਪਦੰਡ ਪੂਰੇ ਕਰਨੇ ਚਾਹੀਦੇ ਹਨ।