ਕੋਰੋਨਾ ਮਾਮਲਿਆਂ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਇਸ ਲਈ ਅੱਜ ਦਿੱਲੀ ਸਰਕਾਰ ਨੇ ਸਕੂਲਾਂ ਲਈ ਕੋਰੋਨਾ ਸੰਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਅਤੇ ਸਟਾਫ ਨੂੰ ਬਿਨਾਂ ਥਰਮਲ ਸਕੈਨਿੰਗ ਦੇ ਸਕੂਲ ਕੰਪਲੈਕਸ ‘ਚ ਪ੍ਰਵੇਸ਼ ਨਾ ਕਰਨ ਦਿੱਤਾ ਜਾਵੇ। ਇਸ ‘ਚ ਇਹ ਵੀ ਕਿਹਾ ਗਿਆ ਹੈ ਕਿ ਮਾਤਾ-ਪਿਤਾ ਨੂੰ ਸਲਾਹ ਦਿੱਤੀ ਜਾਣੀ ਚਾਹੀਦੀ ਹੈ ਕਿ ਉਹ ਬੱਚਿਆਂ ਦੇ ਕੋਰੋਨਾ ਵਾਇਰਸ ਸੰਕ੍ਰਮਿਤ ਪਾਏ ਜਾਣ ‘ਤੇ ਸਕੂਲ ਨਾ ਭੇਜਣ।
ਸਰਕਾਰ ਨੇ ਕਿਹਾ,”ਵਿਦਿਆਰਥੀਆਂ ਨੂੰ ਭੋਜਨ ਅਤੇ ਸਟੇਸ਼ਨਰੀ ਦਾ ਸਾਮਾਨ ਸਾਂਝਾ ਕਰਨ ਤੋਂ ਬਚਣ ਦਾ ਨਿਰਦੇਸ਼ ਦਿੱਤਾ ਜਾਵੇ।” ਰਾਸ਼ਟਰੀ ਰਾਜਧਾਨੀ ‘ਚ ਪਿਛਲੇ ਕੁਝ ਦਿਨਾਂ ‘ਚ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਦੇਖਿਆ ਗਿਆ ਹੈ। ਦਿੱਲੀ ‘ਚ ਵੀਰਵਾਰ ਨੂੰ ਸੰਕਰਮਣ ਦੇ 965 ਨਵੇਂ ਮਾਮਲੇ ਆਏ। ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 1,009, ਮੰਗਲਵਾਰ ਨੂੰ 632 ਅਤੇ ਸੋਮਵਾਰ ਨੂੰ 501 ਮਾਮਲੇ ਆਏ ਸਨ।
ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਮਾਸਕ ਲਾਜ਼ਮੀ ਪਹਿਨਣ ਦੇ ਨਿਰਦੇਸ਼ ਜਾਰੀ ਕੀਤੇ ਸਨ।