ਦੁਸਹਿਰੇ ਦੇ ਤਿਉਹਾਰ ‘ਤੇ ਵਿਸ਼ੇਸ਼ ਰਿਪੋਰਟ

0
41

ਦੁਸਹਿਰਾ ਹਿੰਦੂ ਧਰਮ ਦੇ ਪ੍ਰਮੁੱਖ ਤਿਉਹਾਰਾਂ ਵਿਚੋਂ ਇੱਕ ਹੈ। ਇਸ ਨੂੰ ਵਿਜੈਦਸ਼ਮੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਨੌ ਨਰਾਤਿਆਂ ਦੇ ਖਤਮ ਹੋਣ ‘ਤੇ ਦਸਵੇਂ ਦਿਨ ਦੁਸਹਿਰੇ ਦਾ ਤਿਉਹਾਰ ਮਨਾਇਆ ਜਾਂਦਾ ਹੈ। ਇਹ ਤਿਉਹਾਰ ਹਰ ਸਾਲ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਦੁਸਹਿਰੇ ਦਾ ਤਿਉਹਾਰ ਅੱਜ ਭਾਵ 15 ਅਕਤੂਬਰ ਵਾਲੇ ਦਿਨ ਮਨਾਇਆ ਜਾ ਰਿਹਾ ਹੈ।ਹਰ ਪਾਸੇ ਇਸ ਤਿਉਹਾਰ ਨੂੰ ਲੈ ਕੇ ਰੌਣਕਾਂ ਲੱਗੀਆ ਹੋਈਆਂ ਹਨ।ਬੱਚਿਆਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਦੁਸਹਿਰਾ 2021 ਦਾ ਮਹੱਤਵ
ਦੁਸਹਿਰਾ, ਮਹਾਂਕਾਵਿ ਰਾਮਾਇਣ ਵਿੱਚ ਲੰਕਾ ਦੇ ਰਾਜਾ ਰਾਵਣ ਉੱਤੇ ਭਗਵਾਨ ਰਾਮ ਦੀ ਜਿੱਤ ਦੀ ਯਾਦ ਦਿਵਾਉਂਦਾ ਹੈ। ਰਾਵਣ ਨੂੰ ਭਗਵਾਨ ਰਾਮ ਨੇ ਹਰਾ ਦਿੱਤਾ ਤੇ ਸੀਤਾ ਨੂੰ ਰਾਵਣ ਦੀ ਕੈਦ ਤੋਂ ਛੁਡਾਇਆ ਗਿਆ।ਦੁਸਹਿਰਾ ਸ਼ਬਦ ਦੋ ਸੰਸਕ੍ਰਿਤ ਸ਼ਬਦਾਂ ਤੋਂ ਬਣਿਆ ਹੈ: ‘ਦਸ’ ਜੋ ਰਾਵਣ ਦੇ ਦਸ ਸਿਰਾਂ ਨੂੰ ਦਰਸਾਉਂਦਾ ਹੈ ਅਤੇ ‘ਹਰਾ’ ਜਿਸਦਾ ਅਰਥ ਹੈ ‘ਹਾਰਨਾ’। ਇਸ ਤਰ੍ਹਾਂ ਦੁਸਹਿਰੇ ਦਾ ਤਿਉਹਾਰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਨੂੰ ਦਰਸਾਉਂਦਾ ਹੈ।

ਮੇਲੇ ਤੇ ਰਾਵਣ ਦਾ ਪੁਤਲਾ ਫੁਕਣਾ
ਇਸ ਦਿਨ ਵੱਖ-ਵੱਖ ਥਾਵਾਂ ’ਤੇ ਮੇਲੇ ਲੱਗਦੇ ਹਨ।ਇਸ ਦਿਨ ਰਾਵਣ, ਕੁੰਭਕਰਨ ਤੇ ਮੈਘਨਾਥ ਦੇ ਪੁਤਲੇ ਫੁਕੇ ਜਾਂਦੇ ਹਨ।ਇਸ ਦਿਨ ਹੀ ਸ਼੍ਰੀ ਰਾਮ ਚੰਦਰ ਜੀ ਨੇ ਰਾਵਣ ਨੂੰ ਮਾਰ ਕੇ ਬੁਰਾਈ ਦੇ ਅੰਤ ਨਾਲ ਸੱਚਾਈ ਦੀ ਜਿੱਤ ਕਾਇਮ ਕੀਤੀ ਸੀ।

ਵੱਖ-ਵੱਖ ਥਾਵਾਂ ‘ਤੇ ਦੁਸਹਿਰੇ ਦਾ ਤਿਉਹਾਰ ਵੱਖ-ਵੱਖ ਤਰੀਕਿਆਂ ਨਾਲ ਮਨਾਇਆ ਜਾਂਦਾ ਹੈ। ਸ਼ਸਤਰਾਂ ਦੀ ਵਰਤੋਂ ਕਰਨ ਵਾਲੇ ਭਾਈਚਾਰਾ ਇਸ ਦਿਨ ਸ਼ਸਤਰ ਪੂਜਨ ਕਰਦੇ ਹਨ। ਉੱਥੇ ਹੀ ਕਈ ਲੋਕ ਇਸ ਦਿਨ ਆਪਣੀਆਂ ਪੁਸਤਕਾਂ, ਵਾਹਨ ਆਦਿ ਦੀ ਵੀ ਪੂਜਾ ਕਰਦੇ ਹਨ। ਕਿਸੇ ਨਵੇਂ ਕੰਮ ਨੂੰ ਸ਼ੁਰੂ ਕਰਨ ਲਈ ਇਹ ਦਿਨ ਸਭ ਤੋਂ ਜ਼ਿਆਦਾ ਸੁੱਭ ਮੰਨਿਆ ਜਾਂਦਾ ਹੈ। ਕਈ ਥਾਵਾਂ ‘ਤੇ ਦੁਸਹਿਰੇ ਵਾਲੇ ਦਿਨ ਨਵਾਂ ਸਾਮਾਨ ਖਰੀਦਣ ਦੀ ਵੀ ਪਰੰਪਰਾ ਹੈ। ਜ਼ਿਆਦਾਤਰ ਥਾਵਾਂ ‘ਤੇ ਇਸ ਦਿਨ ਰਾਵਣ ਦਾ ਪੁਤਲਾ ਫੂਕਿਆ ਜਾਂਦਾ ਹੈ।

LEAVE A REPLY

Please enter your comment!
Please enter your name here