ਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜਲੰਧਰ ‘ਚ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਝੰਡਾ ਲਹਿਰਾਇਆ। ਇਸ ਮੌਕੇ ਮੁੱਖ ਮੰਤਰੀ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਚਾਹੇ ਦੇਸ਼ ਦੀ ਆਜ਼ਾਦੀ ਦਾ ਸਵਾਲ ਹੋਵੇ ਜਾਂ ਦੇਸ਼ ਦੇ ਲੋਕਾਂ ਦਾ ਪੇਟ ਭਰਨ ਦਾ ਸਵਾਲ ਹੋਵੇ, ਪੰਜਾਬ ਨੇ ਹਮੇਸ਼ਾ ਅੱਗੇ ਆ ਕੇ ਵੱਡਮੁੱਲਾ ਯੋਗਦਾਨ ਪਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਹੁਣ ਵੀ ਬਾਹਰੀ ਤਾਕਤਾਂ ਤੋਂ ਦੇਸ਼ ਦੀ ਸੁਰੱਖਿਆ ਵਿਚ ਪੰਜਾਬੀਆਂ ਦਾ ਸਭ ਤੋਂ ਵੱਧ ਯੋਗਦਾਨ ਹੈ।
ਮੁੜ ਚੋਣ ਮੈਦਾਨ ‘ਚ ਵੱਡੇ ਬਾਦਲ,ਕੀ ਪ੍ਰਕਾਸ਼ ਸਿੰਘ ਬਾਦਲ ਨੂੰ ਚੋਣ ਲੜਨੀ ਚਾਹੀਦੀ ਹੈ ?ਫੋਨ ਤੇ ਦਿਓ ਆਪਣੀ ਰਾਏ
ਉਨ੍ਹਾਂ ਦੇਸ਼ ਦੀ ਆਜ਼ਾਦੀ ਲਈ ਜੂਝਣ ਵਾਲੇ ਗਦਰ ਅਤੇ ਬੱਬਰ ਲਹਿਰ ਦੇ ਯੋਧਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸੁਪਨਾ ਸੀ ਕਿ ਆਜ਼ਾਦ ਭਾਰਤ ਵਿੱਚ ਗਰੀਬੀ, ਅਨਪੜ੍ਹਤਾ, ਜਾਤੀ ਭੇਦਭਾਵ, ਬੇਰੁਜ਼ਗਾਰੀ, ਸਮਾਜਿਕ ਅਸਮਾਨਤਾ, ਆਰਥਿਕ ਅਸਮਾਨਤਾ ਲਈ ਕੋਈ ਥਾਂ ਨਹੀਂ ਹੋਵੇਗੀ। ਜਦੋਂ ਦੇਸ਼ ਆਜ਼ਾਦ ਹੋਇਆ ਤਾਂ ਪੰਜਾਬ ਨੂੰ ਸਭ ਤੋਂ ਵੱਧ ਨੁਕਸਾਨ ਉਠਾਉਣਾ ਪਿਆ। ਪਰ ਫਿਰ ਵੀ ਪੰਜਾਬ ਨੇ ਦੇਸ਼ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਪਾਇਆ ਹੈ।