ਨਵੀਂ ਦਿੱਲੀ : ਭਾਰਤ ਵਿੱਚ ਕੋਰੋਨਾ ਮਹਾਂਮਾਰੀ ਕਾਰਨ ਖਰਾਬ ਹੋਏ ਹਾਲਾਤਾਂ ਵਿੱਚ ਹੁਣ ਕੁੱਝ ਸੁਧਾਰ ਹੋ ਰਿਹਾ ਹੈ। ਅੱਜ ਲਗਾਤਾਰ ਚੌਥੇ ਦਿਨ ਇੱਕ ਲੱਖ ਤੋਂ ਘੱਟ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 91,702 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਅਤੇ 3403 ਸੰਕਰਮਿਤ ਲੋਕਾਂ ਨੇ ਆਪਣੀਆਂ ਜਾਨਾਂ ਗਵਾਈਆ ਹਨ। ਇਸ ਦੇ ਨਾਲ ਹੀ 1 ਲੱਖ 34 ਹਜ਼ਾਰ 580 ਵਿਅਕਤੀ ਕੋਰੋਨਾ ਤੋਂ ਠੀਕ ਵੀ ਹੋਏ ਹਨ। ਯਾਨੀ ਪਿਛਲੇ ਦਿਨ 46,281 ਐਕਟਿਵ ਕੇਸ ਘੱਟ ਹੋਏ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ 94,052 ਮਾਮਲੇ ਦਰਜ ਕੀਤੇ ਗਏ ਸਨ। ਅੱਜ, ਲਗਾਤਾਰ 29 ਵੇਂ ਦਿਨ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਨਾਲੋਂ ਜ਼ਿਆਦਾ ਰਿਕਵਰੀ ਹੋਈ ਹੈ। ਇਸ ਦੇ ਨਾਲ ਹੀ 10 ਜੂਨ ਤੱਕ ਦੇਸ਼ ਭਰ ਵਿੱਚ 24 ਕਰੋੜ 60 ਲੱਖ ਕੋਰੋਨਾ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਪਿਛਲੇ ਦਿਨ 32 ਲੱਖ 74 ਹਜ਼ਾਰ ਟੀਕੇ ਲਗਾਏ ਗਏ ਸਨ। ਇਸ ਦੇ ਨਾਲ ਹੀ ਹੁਣ ਤੱਕ 37 ਕਰੋੜ 42 ਲੱਖ ਕੋਰੋਨਾ ਟੈਸਟ ਹੋ ਚੁੱਕੇ ਹਨ। ਪਿਛਲੇ ਦਿਨ ਲਗਭਗ 20.44 ਲੱਖ ਕੋਰੋਨਾ ਨਮੂਨੇ ਦੇ ਟੈਸਟ ਕੀਤੇ ਗਏ ਸਨ, ਜਿਨ੍ਹਾਂ ਦੀ ਸਕਾਰਾਤਮਕ ਦਰ 4 ਫੀਸਦੀ ਤੋਂ ਵੱਧ ਹੈ। ਦੇਸ਼ ਵਿੱਚ ਕੋਰੋਨਾ ਕਾਰਨ ਮੌਤ ਦਰ 1.23 ਫੀਸਦੀ ਹੈ ਜਦਕਿ ਰਿਕਵਰੀ ਦੀ ਦਰ 94 ਫੀਸਦੀ ਤੋਂ ਪਾਰ ਹੋ ਗਈ ਹੈ। ਕਿਰਿਆਸ਼ੀਲ ਮਾਮਲੇ 4 ਫੀਸਦੀ ਤੋਂ ਵੀ ਘੱਟ ਹੋ ਗਏ ਹਨ। ਕੋਰੋਨਾ ਸਰਗਰਮ ਮਾਮਲਿਆਂ ਦੇ ਮਾਮਲੇ ਵਿੱਚ ਭਾਰਤ ਦੁਨੀਆ ਵਿੱਚ ਦੂਜੇ ਨੰਬਰ ‘ਤੇ ਹੈ। ਪੀੜਤਾਂ ਦੀ ਕੁੱਲ ਸੰਖਿਆ ਦੇ ਮਾਮਲੇ ਵਿੱਚ ਵੀ ਭਾਰਤ ਦੂਜੇ ਨੰਬਰ ‘ਤੇ ਹੈ। ਜਦਕਿ ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ ਦੁਨੀਆ ਵਿੱਚ ਸਭ ਤੋਂ ਵੱਧ ਮੌਤਾਂ ਭਾਰਤ ਵਿੱਚ ਹੋਈਆਂ ਹਨ।

LEAVE A REPLY

Please enter your comment!
Please enter your name here