ਨਵੀਂ ਦਿੱਲੀ : ਲਖੀਮਪੁਰ ਖੀਰੀ ‘ਚ ਐਤਵਾਰ ਨੂੰ ਹੋਈ ਹਿੰਸਾ ਦਾ ਅਸਰ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਨਜ਼ਰ ਆਉਣ ਲੱਗਾ ਹੈ। ਇੱਥੇ ਲਖੀਮਪੁਰ ਜਾਣ ਤੋਂ ਰੋਕਣ ‘ਤੇ ਸਪਾ ਪ੍ਰਧਾਨ ਅਖਿਲੇਸ਼ ਯਾਦਵ ਸੜਕ ‘ਤੇ ਹੀ ਧਰਨੇ ‘ਤੇ ਬੈਠ ਗਏ ਹਨ। ਅਖਿਲੇਸ਼ ਨੇ ਕਿਹਾ ਕਿ ਕਿਸਾਨਾਂ ‘ਤੇ ਅੰਗਰੇਜਾਂ ਦੇ ਸ਼ਾਸਨ ਤੋਂ ਵੀ ਜ਼ਿਆਦਾ ਜ਼ੁਲਮ ਭਾਜਪਾ ਸਰਕਾਰ ਕਰ ਰਹੀ ਹੈ।
ਬੀਜੇਪੀ ਦੀ ਸਰਕਾਰ ਕਿਸਾਨਾਂ ਦੇ ਨਾਲ ਅਨਿਆਂ ਕਰ ਰਹੀ ਹੈ। ਅਖਿਲੇਸ਼ ਨੇ ਕਿਹਾ ਕਿ ਗ੍ਰਹਿ ਮੰਤਰੀ ਨੂੰ ਅਸਤੀਫਾ ਦੇਣਾ ਚਾਹੀਦਾ।ਅਖਿਲੇਸ਼ ਨੇ ਡਿਪਟੀ ਸੀਐਮ ਕੇਸ਼ਵ ਪ੍ਰਸ਼ਾਦ ਮੌਰੀਆ ਦੇ ਅਸਤੀਫੇ ਦੀ ਵੀ ਮੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਦੋ ਕਰੋੜ ਦੀ ਮੱਦਦ, ਸਰਕਾਰੀ ਨੌਕਰੀ, ਦੋਸ਼ੀਆਂ ‘ਤੇ ਸਖਤ ਕਾਰਵਾਈ ਦੀ ਵੀ ਮੰਗ ਕੀਤੀ।