ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸਵੇਰੇ ਬੁਰਜ ਜਵਾਹਰ ਸਿੰਘ ਵਾਲਾ ਪਹੁੰਚੇ। ਉਨ੍ਹਾਂ ਨੇ ਇੱਥੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। 1 ਜੂਨ 2015 ਦੀ ਰਾਤ ਨੂੰ ਇੱਥੋਂ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਦਾ ਸਰੂਪ ਚੋਰੀ ਹੋ ਗਿਆ ਸੀ।
ਇਸ ਤੋਂ ਬਾਅਦ ਅਗਲੇ ਦਿਨ ਇੱਥੇ ਪੋਸਟਰ ਲਗਾ ਦਿੱਤੇ ਗਏ। 12 ਅਕਤੂਬਰ ਨੂੰ ਪਿੰਡ ਦੀਆਂ ਗਲੀਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਅੰਗ ਖਿੱਲਰੇ ਹੋਏ ਮਿਲੇ ਸਨ। ਇਸ ਘਟਨਾ ਕਾਰਨ ਸਿੱਖ ਕੌਮ ਵਿੱਚ ਭਾਰੀ ਰੋਸ ਹੈ। ਇਸ ਦੇ ਨਾਲ ਹੀ ਅਜੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕਰਨ ਵਾਲੇ ਅਸਲ ਦੋਸ਼ੀਆਂ ਦੀ ਪਛਾਣ ਨਹੀਂ ਹੋ ਸਕੀ ਹੈ।